08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਏ ਜਾਣ ਦੀ ਪ੍ਰੋੜਤਾ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਸੰਬੰਧੀ ਇਸ ਤਾਰੀਖ਼ ਦੀ ਪੋ੍ਰੜਤਾ ਕਰਨ ਸੰਬੰਧੀ ਸ਼ਹਿਰ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਹੋਈ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਏ ਜਾਣ ਦੀ ਸਮੂਹ ਪ੍ਰਬੰਧਕਾਂ ਵਲੋਂ ਪੋ੍ਰੜਤਾ ਕੀਤੀ ਗਈ | ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ 5 ਜਨਵਰੀ ਨੂੰ ਛੱੁਟੀ ਦੇ ਐਲਾਨ ਦੀ ਵੀ ਮੰਗ ਕੀਤੀ | ਇਹ ਅਪੀਲ ਵੀ ਕੀਤੀ ਗਈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ 5 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ, ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਗੁਰਕਿਰਪਾਲ ਸਿੰਘ, ਗੁਰਬਖ਼ਸ਼ ਸਿੰਘ ਜੁਨੇਜਾ, ਸਰਬਜੀਤ ਸਿੰਘ ਰਾਜਪਾਲ, ਹਰਭਜਨ ਸਿੰਘ ਸੈਣੀ, ਹਰਜੋਤ ਸਿੰਘ ਲੱਕੀ, ਮਨਜੀਤ ਸਿੰਘ ਟੀਟੂ, ਹਰਜੀਤ ਸਿੰਘ ਬਾਬਾ, ਕੁਲਵੰਤ ਸਿੰਘ ਨਿਹੰਗ, ਹਰਮਿੰਦਰ ਸਿੰਘ, ਸਤਪਾਲ ਸਿੰਘ ਸਿਦਕੀ, ਪਰਮਿੰਦਰ ਸਿੰਘ ਡਿੰਪੀ, ਹਰਪਾਲ ਸਿੰਘ ਚੱਢਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਮੀਤ ਸਿੰਘ ਬਿੱਟ, ਜਸਵੀਰ ਸਿੰਘ ਰੰਧਾਵਾ, ਮਨਜੀਤ ਸਿੰਘ ਠੁਕਰਾਲ, ਦਲਜੀਤ ਸਿੰਘ ਬਿੱਟੂ, ਮਹਿੰਦਰ ਸਿੰਘ, ਵਿਕਰਮ ਸਿੰਘ ਖਹਿਰਾ, ਪਿ੍ਤਪਾਲ ਸਿੰਘ ਰਾਜੂ, ਹਰਪਾਲ ਸਿੰਘ ਚੱਢਾ, ਸ਼ੈਰੀ ਚੱਢਾ ਕੌਂਸਲਰ, ਇੰਦਰਪਾਲ ਸਿੰਘ ਅਰੋੜਾ, ਕੰਵਲਜੀਤ ਸਿੰਘ ਸੈਕਟਰੀ ਤੋਂ ਇਲਾਵਾ ਵੱਡੀ ਗਿਣਤੀ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮੀਰੀ-ਪੀਰੀ ਨÏਜਵਾਨ ਸਭਾ ਵੈੱਲਫ਼ੇਅਰ ਸੁਸਾਇਟੀ ਵਲੋਂ ਗੁਰੂ ਨਾਨਕਪੁਰਾ ਵਿਖੇ ਕੀਰਤਨ ਦਰਬਾਰ 6 ਨੂੰ ਅਗਲੀ ਖ਼ਬਰ ਮਾਮਲਾ ਬੱਚੀ ਦੀ ਹੋਈ ਹੱਤਿਆ ਦਾ ਮੁਲਜ਼ਮ ਹਰਮਿੰਦਰ ਸਿੰਘ ਉਰਫ਼ ਰਿੰਪੀ ਦਾ 2 ਦਿਨ ਦਾ ਰਿਮਾਂਡ ਹੋਰ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।