08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ 'ਗੋ ਕਾਰਟਿੰਗ' ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਪਵਨ ਖਰਬੰਦਾ)-ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਅਰਬਨ ਸਟੇਟ ਫੇਜ਼-1 ਦੇ ਵਿਦਿਆਰਥੀਆਂ ਨੇ ਜਲੰਧਰ ਛਾਉਣੀ 'ਚ ਆਰਮੀ ਵਜਰਾ ਕੋਰ ਦੀ 'ਗੋ- ਕਾਰਟਿੰਗ' ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਵਨੀ ਤੇਹਲਾਨ ਨੇ 13 ਤੋਂ 15 ਸਾਲ ਦੀ ਵਰਗ ਸ਼੍ਰੇਣੀ 'ਚ ਭਾਗ ਲਿਆ ਅਤੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਰੋਮਾਂਚਕ ਮੁਕਾਬਲੇ ਦਾ ਇੱਕ ਮਹੱਤਵਪੂਰਨ ਪੱਖ ਇਹ ਰਿਹਾ ਕਿ ਫਾਈਨਲ ਰਾਊਾਡ ਵਿੱਚ ਉਸ ਦਾ ਸਾਹਮਣਾ ਦੋ ਮੁੰਡਿਆਂ ਨਾਲ ਸੀ ਪ੍ਰੰਤੂ ਅਵਨੀ ਨੇ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਂਦੇ ਹੋਏ ਇਹ ਮੁਕਾਬਲਾ ਜਿੱਤ ਲਿਆ | ਸਕੂਲ ਦੇ ਪਿ੍ੰਸੀਪਲ ਡਾ. ਹਰਲੀਨ ਕੌਰ ਨੇ ਅਵਨੀ ਅਤੇ ਉਸ ਦੇ ਮਾਤਾ ਪਿਤਾ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਅਵਨੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਅਵਨੀ ਸਕੂਲ ਦੀਆਂ ਹੋਰ ਵਿਦਿਆਰਥਣਾਂ ਦੇ ਲਈ ਵੀ ਇੱਕ ਪ੍ਰੇਰਨਾ ਦਾ ਸਰੋਤ ਬਣੀ ਹੈ | ਪਿ੍ੰਸੀਪਲ ਸਾਹਿਬਾ ਨੇ ਕਿਹਾ ਕਿ ਅਵਨੀ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਹੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਦਿਖਾਉਂਦੀ ਰਹੇਗੀ |
ਪਿਛਲੀ ਖ਼ਬਰ ਨਿਤਿਨ ਕੋਹਲੀ ਨੇ 6 ਮਹੀਨਿਆਂ 'ਚ ਸੈਂਟਰਲ ਹਲਕੇ 'ਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕੰਮ ਅਗਲੀ ਖ਼ਬਰ ਦੁਬਾਰਾ ਚਲਾਇਆ ਜਾਵੇਗਾ ਸਬਜ਼ੀ ਮੰਡੀ ਦਾ ਬੰਦ ਪਿਆ ਡਿਸਪੋਜ਼ਲ-ਗੁਲਾਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।