08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜਿਮਖਾਨਾ ਕਲੱਬ 'ਚ 55 ਲੱਖ ਦੀ ਲਾਗਤ ਨਾਲ ਬਣੇ ਸਪੋਰਟਸ ਹੱਬ ਦਾ ਉਦਘਾਟਨ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਸਪੋਰਟਸ ਹੱਬ ਦਾ ਉਦਘਾਟਨ ਡਵੀਜ਼ਨਲ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਕੀਤਾ ਗਿਆ |
ਇਸ ਮੌਕੇ ਉਨ੍ਹਾਂ ਦੇ ਨਾਲ ਕਲੱਬ ਦੇ ਸੈਕਟਰੀ ਸੰਦੀਪ ਬਹਿਲ ਕੁੱਕੀ, ਮੀਤ ਪ੍ਰਧਾਨ ਅਮਿਤ ਕੁਕਰੇਜਾ, ਜੁਆਇੰਟ ਸੈਕਟਰੀ ਅਨੂੰ ਮਾਟਾ ਤੇ ਖਜ਼ਾਨਚੀ ਸੌਰਭ ਖੁੱਲਰ ਤੋਂ ਇਲਾਵਾ ਨਿਰਮਾਣ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਕੰਬੋਜ, ਪ੍ਰੋ. ਵਿਪਿਨ ਝਾਂਜੀ, ਸ਼ਾਲੀਨ ਜੋਸ਼ੀ, ਨਿਤਿਨ ਬਹਿਲ, ਸ਼ਾਲਿਨੀ ਕਾਲੜਾ, ਹਰਪ੍ਰੀਤ ਸਿੰਘ ਗੋਲਡੀ, ਰਾਜੀਵ ਬਾਂਸਲ ਸੀ. ਏ., ਮਹਿੰਦਰ ਸਿੰਘ ਤੇ ਹੋਰ ਕਲੱਬ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਸਪੋਰਟਸ ਹੱਬ ਕਲੱਬ ਮੈਂਬਰਾਂ ਨੂੰ ਸਮਰਪਿਤ ਕਰਦੇ ਹੋਏ ਸ੍ਰੀ ਅਰੁਣ ਸੇਖੜੀ ਤੇ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਨਵੀਂ ਸਪੋਰਟਸ ਹੱਬ ਕਲੱਬ ਮੈਂਬਰਾਂ ਅੰਦਰ ਖੇਡ ਸੱਭਿਆਚਾਰ ਨੂੰ ਵਿਕਸਿਤ ਕਰਨ 'ਚ ਅਹਿਮ ਰੋਲ ਅਦਾ ਕਰੇਗੀ | ਇਸ ਮੌਕੇ ਕਲੱਬ ਦੇ ਸੈਕਟਰੀ ਸੰਦੀਪ ਬਹਿਲ ਅਤੇ ਅਮਿਤ ਕੁਕਰੇਜਾ ਨੇ ਦੱਸਿਆ ਕਿ ਇਸ ਸਪੋਰਟਸ ਹੱਬ ਤਹਿਤ ਕਲੱਬ 'ਚ ਦੋ ਅੰਤਰ ਰਾਸ਼ਟਰੀ ਪੱਧਰ ਦੇ ਲਾਅਨ ਟੈਨਿਸ ਕੋਰਟ ਤੋਂ ਇਲਾਵਾ ਬਾਕਸ ਕ੍ਰਿਕਟ, ਪੈਡਲ ਕੋਰਡ, ਪਿਕਲਬਾਲ ਵਰਗੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ |
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ ਦੀਆਂ ਵਿਦਿਆਰਥਣਾਂ ਨੇ ਸਹੋਦਿਆ ਇੰਟਰ ਸਕੂਲ ਪਾਵਰ ਪੁਆਇੰਟ ਮੁਕਾਬਲੇ 'ਚ ਤੀਸਰਾ ਸਥਾਨ ਮੱਲਿਆ ਅਗਲੀ ਖ਼ਬਰ ਪੰਜਾਬ ਬਚਾਓ ਮੋਰਚਾ ਤੇ ਹੋਰਨਾਂ ਸਿੱਖ ਜਥੇਬੰਦੀਆਂ ਨੇ ਅੰਕੁਰ ਨਰੂਲਾ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।