08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਲੋਕਾਂ ਨੂੰ ਪਿਛਲੇ ਮਹੀਨੇ ਦੀ ਪੈਨਸ਼ਨ ਨਹੀਂ ਦੇ ਸਕੀ ਪੰਜਾਬ ਸਰਕਾਰ-ਬੇਰੀ

ਅਜੀਤ ਡੈਸਕ 04-12-2025
ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜ਼ੁਰਗਾਂ, ਵਿਧਵਾ ਅÏਰਤਾਂ, ਅੰਗਹੀਣ ਵਿਅਕਤੀਆਂ ਨੂੰ ਮਿਲਣ ਵਾਲੀ ਪੈਨਸ਼ਨ ਇਸ ਵਾਰ ਲੋਕਾਂ ਨੂੰ ਨਹੀਂ ਦਿੱਤੀ ਤੇ ਇਸ ਵਾਰ ਲੋਕਾਂ ਦੇ ਖਾਤੇ ਵਿੱਚ ਪੈਨਸ਼ਨ ਨਹੀਂ ਪਾਈ ਗਈ ¢ ਇਸ ਸੰਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਮਸ਼ਹੂਰੀ ਕਰਨ ਅਤੇ ਬੋਰਡ ਲਗਵਾਉਣ 'ਤੇ ਖਰਚ ਕਰ ਰਹੀ ਹੈ ¢ ਇਹ ਸਰਕਾਰ ਪਿਛਲੀਆਂ ਸਰਕਾਰਾਂ ਦੇ ਸਮੇਂ ਲੱਗੀਆਂ ਪੈਨਸ਼ਨਾਂ ਲੋਕਾਂ ਨੂੰ ਨਹੀਂ ਦੇ ਪਾ ਰਹੀ ਤੇ ਇਨ੍ਹਾਂ ਨੇ 1000 ਰੁਪਏ ਮਹੀਨਾ ਕਿੱਥੋਂ ਦੇਣਾ ¢ ਸ੍ਰੀ ਬੇਰੀ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇਹ ਪੈਨਸ਼ਨ 2500 ਰੁਪਏ ਕੀਤੀ ਜਾਵੇਗੀ ਪਰ ਅੱਜ ਪੈਨਸ਼ਨ ਦੀ ਰਕਮ ਵਿੱਚ ਵਾਧਾ ਤਾਂ ਕਿ ਕਰਨਾ ਸੀ ਸਗੋਂ ਇਨਾਂ ਕੋਲੋਂ 1500 ਰੁਪਏ ਪ੍ਰਤੀ ਮਹੀਨਾ ਵੀ ਨਹੀਂ ਦਿੱਤਾ ਜਾ ਰਿਹਾ ¢ ਬੇਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜ਼ੁਰਗਾਂ, ਵਿਧਵਾ ਅÏਰਤਾਂ, ਅੰਗਹੀਣ ਵਿਅਕਤੀਆਂ ਦੀਆਂ ਪੈਨਸ਼ਨਾਂ ਲਗਵਾਉਣ ਸੰਬੰਧੀ ਆਫਲਾਈਨ ਫਾਰਮ ਲੈਣੇ ਬੰਦ ਕਰ ਦਿੱਤੇ ਹਨ ¢ ਇਸ ਦੇ ਸੰਬੰਧ ਵਿੱਚ 4 ਦਸੰਬਰ ਨੂੰ ਸਵੇਰੇ 10:30 ਵਜੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਨੇ ਵੀਰ ਬਾਲ ਦਿਵਸ ਸਮਾਗਮ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ ਦੀਆਂ ਵਿਦਿਆਰਥਣਾਂ ਨੇ ਸਹੋਦਿਆ ਇੰਟਰ ਸਕੂਲ ਪਾਵਰ ਪੁਆਇੰਟ ਮੁਕਾਬਲੇ 'ਚ ਤੀਸਰਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।