ਜਲੰਧਰ, 3 ਦਸੰਬਰ (ਸ਼ਿਵ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ¢ ਉਨ੍ਹਾਂ ਨੇ ਕਰਤਾਰਪੁਰ ਵਿਧਾਨ ਸਭਾ ਹਲਕੇ ਦੇ ਨੂਰਪੁਰ ਪਿੰਡ ਦੇ ਸਾਬਕਾ ਸਰਪੰਚ ਅਤੇ ਬਲਾਕ ਕਮੇਟੀ ਮੈਂਬਰ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਇਆ¢ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਬਲਾਕ ਕਮੇਟੀ ਮੈਂਬਰ ਅਤੇ ਸਾਬਕਾ ਸਰਪੰਚ ਨੂੰ ਭਾਜਪਾ ਵਿਚ ਸ਼ਾਮਿਲ ਕੀਤਾ ਗਿਆ ਹੈ ¢ ਉਨ੍ਹਾਂ ਇਹ ਵੀ ਦੱਸਿਆ ਕਿ ਬਲਾਕ ਕਮੇਟੀ ਮੈਂਬਰ ਹਰਗੋਪਾਲ ਸਿੰਘ, ਜੋ ਕਿ ਇੱਕ ਪ੍ਰਮੁੱਖ ਅਕਾਲੀ ਆਗੂ ਜ਼ਿਲੇ੍ਹਦਾਰ ਸਿੰਘ ਦੇ ਪੁੱਤਰ ਹਨ, ਨੂੰ ਭਾਜਪਾ ਵਿਚ ਸ਼ਾਮਿਲ ਕੀਤਾ ਗਿਆ ਹੈ¢ ਇਸੇ ਤਰ੍ਹਾਂ ਨੂਰਪੁਰ ਪਿੰਡ ਦੇ ਸਾਬਕਾ ਸਰਪੰਚ ਸਤਪਾਲ ਸਿੰਘ ਨੂੰ ਵੀ ਭਾਜਪਾ ਵਿਚ ਸ਼ਾਮਿਲ ਕੀਤਾ ਗਿਆ¢ ਉਨ੍ਹਾਂ ਦੋਵਾਂ ਆਗੂਆਂ ਦਾ ਭਾਜਪਾ ਵਿਚ ਸਵਾਗਤ ਕੀਤਾ ¢ ਇਸ ਮÏਕੇ ਹਰਵਿੰਦਰ ਸਿੰਘ ਡਲੀ, ਮਨਵੀਰ ਸਿੰਘ ਵਿਕੀ, ਅਮਰਜੀਤ ਸਿੰਘ ਅਮਰੀ, ਅਮਰਜੀਤ ਸਿੰਘ ਅਤੇ ਮੰਡਲ ਪ੍ਰਧਾਨ ਅਰਜਨ ਤਿਵਾੜੀ ਮÏਜੂਦ ਸਨ¢