ਜ਼ਿਲ੍ਹਾ ਪੱਧਰੀ ਸਾਇੰਸ ਪ੍ਰਦਰਸ਼ਨੀ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ
ਅਜੀਤ ਡੈਸਕ
04-12-2025
ਹਰਿਤ ਊਰਜਾ ਵਿਸ਼ੇ ਅਧੀਨ ਸਕੂਲ ਆਫ਼ ਐਮੀਨੈਂਸ ਆਦਮਪੁਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਲ ਕੀਤਾ | ਗਣਿਤਕ ਮਾਡਲਿੰਗ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਾਇਆਂ (ਲੜਕੇ) ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਮਾਡਲ ਟਾਊਨ ਨੇ ਦੂਸਰਾ ਅਤੇ ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ ਨੇ ਤੀਸਰਾ ਸਥਾਨ ਹਾਸਿਲ ਕੀਤਾ | ਸਿਹਤ ਅਤੇ ਸਫ਼ਾਈ ਵਿਸ਼ੇ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਮਾਡਲ ਟਾਊਨ ਨੇ ਦੂਸਰਾ ਅਤੇ ਸਟੇਟ ਸਕੂਲ ਆਫ਼ ਸਪੋਰਟਸ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁੜਕਾ ਕਲਾਂ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਹਾਸਲ ਕੀਤਾ | ਜਲ ਸਰੋਤਾਂ ਦੀ ਸੰਭਾਲ ਵਿਸ਼ੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਾਇਆ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਨੇ ਤੀਸਰਾ ਸਥਾਨ ਹਾਸਲ ਕੀਤਾ | ਟਿਕਾਊ ਖੇਤੀ ਵਿਸ਼ੇ ਅਧੀਨ ਸਕੂਲ ਆਫ਼ ਐਮੀਨੈਂਸ ਬਾਜਵਾ ਕਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਮਸ਼ੇਰ ਖਾਸ (ਲੜਕੇ) ਨੇ ਦੂਸਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਤੇ ਸਕੂਲ ਆਫ਼ ਐਮੀਨੈਂਸ ਆਦਮਪੁਰ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਹਾਸਲ ਕੀਤਾ | ਪ੍ਰੋਗਰਾਮ ਦੇ ਅਖ਼ੀਰ ਵਿੱਚ ਮੁੱਖ ਮਹਿਮਾਨ ਅਤੇ ਜੱਜਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |