ਜਲੰਧਰ, 4 ਦਸੰਬਰ (ਜਸਪਾਲ ਸਿੰਘ, ਚੰਦੀਪ ਭੱਲਾ)-ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਅਤੇ ਬਲਾਕ ਸੰਮਤੀਆਂ ਦੇ 188 ਜ਼ੋਨਾਂ ਲਈ 14 ਦਸੰਬਰ ਨੂੰ ਪੈਣ ਜਾ ਰਹੀਆਂ ਵੋਟਾਂ ਸੰਬੰਧੀ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 114 ਤੇ ਬਲਾਕ ਸੰਮਤੀਆਂ ਲਈ 745 ਉਮੀਦਵਾਰਾਂ ਨੇ ਵੱਖ-ਵੱਖ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ | ਅੱਜ ਨਾਮਜ਼ਦਗੀਆਂ ਦੇ ਆਖਰੀ ਦਿਨ ਜਿੱਥੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 109 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰੇ ਉੱਥੇ ਬਲਾਕ ਸੰਮਤੀਆਂ ਲਈ 659 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ | ਪੰਚਾਇਤ ਸੰਮਤੀ ਰੁੜਕਾਂ ਕਲਾਂ ਲਈ ਕੁੱਲ 56, ਜਲੰਧਰ ਈਸਟ ਲਈ 54, ਜਲੰਧਰ ਪੱਛਮੀ ਲਈ 66, ਨੂਰਮਹਿਲ ਲਈ 68, ਲੋਹੀਆਂ ਖਾਸ ਲਈ 46, ਸ਼ਾਹਕੋਟ ਲਈ 73, ਨਕੋਦਰ ਲਈ 79, ਮਹਿਤਪੁਰ ਲਈ 56, ਆਦਮਪੁਰ ਲਈ 85, ਭੋਗਪੁਰ ਲਈ 64 ਤੇ ਫਿਲੌਰ ਪੰਚਾਇਤ ਸੰਮਤੀ ਲਈ 88 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਭਰੇ ਗਏ | ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਵਲੋਂ ਭਰੇ ਗਏ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 6 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਬੈਲਟ ਪੇਪਰਾਂ 'ਤੇ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਓਧਰ ਅੱਜ ਨਾਮਜ਼ਦਗੀਆਂ ਦਾ ਅੱਜ ਆਖਰੀ