ਜਲੰਧਰ, 4 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਪਿ੍ੰਸੀਪਲ ਬਣਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਤਰਸੇਮ ਸਿੰਘ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਦੇ ਵਕੀਲ ਜਗਪਾਲ ਧੁੱਪੜ ਨੇ ਦੱਸਿਆ ਕਿ ਉਨ੍ਹਾਂ ਦੇ ਮੁਅੱਕਲ ਦੇ ਖ਼ਿਲਾਫ਼ ਮਿਤੀ 28 ਨਵੰਬਰ 2022 ਨੂੰ ਥਾਣਾ ਬਿਲਗਾ ਵਿਖੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਪੀੜਤਾ ਨੇ ਸ਼ਿਕਾਇਤ 'ਚ ਦੱਸਿਆ ਕਿ ਤਰਸੇਮ ਸਿੰਘ ਨੇ ਉਸ ਨੂੰ ਪਿ੍ੰਸੀਪਲ ਬਣਾਉਣ ਦਾ ਝਾਂਸਾ ਦਿੱਤਾ ਤੇ ਉਸ ਨਾਲ ਜਬਰ ਜਨਾਹ ਕੀਤਾ ਤੇ ਉਸ ਦੀ ਵੀਡੀਓ ਵੀ ਬਣਾ ਲਈ ਜਿਸ ਤੋਂ ਬਾਅਦ ਉਹ ਵੀਡੀਓ ਵਿਖਾ ਕੇ ਉਸ ਨੂੰ ਡਰਾ ਧਮਕਾ ਕੇ ਬਲੈਕਮੇਲ ਕਰਦਾ ਰਿਹਾ ਹੈ ਤੇ ਬਾਅਦ 'ਚ ਇਸੇ ਤਰ੍ਹਾਂ ਬਲੈਕਮੇਲ ਕਰਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ | ਅੱਜ ਅਦਾਲਤ ਨੇ ਸਬੂਤਾਂ ਦੀ ਘਾਟ ਦੇ ਮੱਦੇਨਜ਼ਰ ਉਕਤ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ |