ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਨਿਰੰਕਾਰੀ ਜੋਤ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਸੰਬੰਧੀ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਇਸਤਰੀ ਸਤਿਸੰਗ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਹਿਮ ਫ਼ੈਸਲੇ ਕੀਤੇ ਗਏ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਸ਼ੈਰੀ ਚੱਢਾ ਨੇ ਦੱਸਿਆ ਕਿ 24 ਦਸੰਬਰ ਨੂੰ ਜਲੰਧਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, 25 ਦਸੰਬਰ ਨੂੰ ਭਾਈ ਜਸਪਾਲ ਸਿੰਘ ਅਖੰਡ ਕੀਰਤਨੀ ਜਥਾ ਰਾਜ ਨਗਰ ਵਾਲਿਆਂ ਵਲੋਂ ਅੰਮਿ੍ਤ ਵੇਲੇ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਨਿਰੰਕਾਰੀ ਜੋਤ ਤੋਂ ਚੱਲ ਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਸੰਪੰਨ ਹੋਵੇਗਾ | 26 ਤੇ 27 ਦਸੰਬਰ ਨੂੰ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ |