22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੈਦਪੁਰ ਝਿੜੀ ਜ਼ੋਨ ਤੋਂ 'ਆਪ' ਉਮੀਦਵਾਰ ਸੋਨੀ ਢੋਟ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ

ਅਜੀਤ ਡੈਸਕ 05-12-2025
ਸ਼ਾਹਕੋਟ, 4 ਦਸੰਬਰ (ਦਲਜੀਤ ਸਿੰਘ ਸਚਦੇਵਾ)-ਬਲਾਕ ਸੰਮਤੀ ਸ਼ਾਹਕੋਟ ਦੇ ਜ਼ੋਨ ਨੰਬਰ 11 ਸੈਦਪੁਰ ਝਿੜੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਸ਼ਪਾਲ ਸਿੰਘ ਸੋਨੀ ਢੋਟ ਵਲੋਂ ਰਿਟਰਨਿੰਗ ਅਫ਼ਸਰ ਸ਼ਾਹਕੋਟ ਮਨਦੀਪ ਸਿੰਘ ਕੋਲ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਗਏ ਹਨ | ਇਸ ਮੌਕੇ ਸੋਨੀ ਢੋਟ ਨੇ ਕਿਹਾ ਕਿ ਉਹ ਬਲਾਕ ਸੰਮਤੀ ਚੋਣਾਂ ਵਿਚ ਟਿਕਟ ਦੇਣ ਲਈ 'ਆਪ' ਹਲਕਾ ਇੰਚਾਰਜ ਪਿੰਦਰ ਪੰਡੋਰੀ ਦੇ ਬਹੁਤ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਜਿਤਾਇਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਹੁਤ ਖ਼ੁਸ਼ ਹਨ, ਇਸ ਲਈ ਆਮ ਆਦਮੀ ਪਾਰਟੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤੇਗੀ | ਇਸ ਮੌਕੇ ਪਰਮਵੀਰ ਸਿੰਘ ਪੰਮਾ ਵਾਈਸ ਕੋਆਰਡੀਨੇਟਰ ਮੀਡੀਆ ਵਿੰਗ 'ਆਪ', ਬਲਜਿੰਦਰ ਸਿੰਘ ਖਿੰਡਾ ਸੀਨੀਅਰ 'ਆਪ' ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਬਸਪਾ ਆਗੂਆਂ ਨੇ ਲਗਾਏ ਆਮ ਆਦਮੀ ਪਾਰਟੀ 'ਤੇ ਧੱਕੇਸ਼ਾਹੀ ਦੇ ਦੋਸ਼ ਅਗਲੀ ਖ਼ਬਰ ਹਲਕਾ ਸ਼ਾਹਕੋਟ ਦੇ 4 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੋਂ ਕਾਂਗਰਸੀ ਉਮੀਦਵਾਰਾਂ ਵਲੋਂ ਵਿਧਾਇਕ ਸ਼ੇਰੋਵਾਲੀਆ ਦੀ ਹਾਜ਼ਰੀ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।