19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪਿਸਤÏਲ ਦੇ ਜ਼ੋਰ 'ਤੇ ਪੈਟਰੋਲ ਪੰਪ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 2 ਲੱਖ ਲੁੱਟੇ

ਅਜੀਤ ਡੈਸਕ 09-12-2025
ਲਾਂਬੜਾ, 8 ਦਸੰਬਰ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਕਾਲਾ ਸੰਘਿਆਂ ਸੜਕ 'ਤੇ ਪੈਂਦੇ ਪਿੰਡ ਧਾਲੀਵਾਲ ਕਾਦੀਆਂ ਵਿਚ ਰਾਜ ਵਿੱਜ ਫਿਊਲ ਸਟੇਸ਼ਨ ਨੂੰ ਸੋਮਵਾਰ ਸ਼ਾਮ ਪੁਲਿਸ ਡਰੋ ਬੇਖ਼ੌਫ ਲੁਟੇਰਿਆਂ ਵਲੋਂ ਪਿਸਤÏਲ ਦੇ ਜ਼ੋਰ 'ਤੇ ਪੰਪ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਫ਼ਰਾਰ ਹੋ ਗਏ ¢ ਲੁੱਟ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਰਕਤ 'ਚ ਆਈ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵਲੋਂ ਮÏਕੇ 'ਤੇ ਪਹੁੰਚ ਕੇ ਸੀ.ਸੀ.ਟੀ.ਵੀ. ਕੈਮਰੇ ਦੀ ਵੀਡੀਓ ਫੁਟੇਜ ਦੇਖ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ¢ ਲੁੱਟ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਸਹਿ ਸੰਚਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਸ਼ਾਮ ਨੂੰ 7 ਵਜੇ ਦੇ ਕਰੀਬ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਕਲੇ ਸਨ ਕਿ ਉਨ੍ਹਾਂ ਨੂੰ ਪੈਟਰੋਲ ਪੰਪ ਤੋਂ ਮੁਲਾਜ਼ਮ ਨੇ ਪੰਪ 'ਤੇ ਲੁੱਟ ਹੋ ਜਾਣ ਦੀ ਘਟਨਾ ਸੰਬੰਧੀ ਸੂਚਿਤ ਕੀਤਾ¢ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੈਟਰੋਲ ਪੰਪ 'ਤੇ ਵਾਪਸ ਪਹੁੰਚੇ ਤਾਂ ਸੀ. ਸੀ. ਟੀ.ਵੀ. ਕੈਮਰੇ ਦੀ ਫੁਟੇਜ ਦੇਖਣ 'ਤੇ ਪਤਾ ਲੱਗਾ ਕਿ ਮੂੰਹ ਬੰਨ੍ਹ ਕੇ ਪੈਦਲ ਆਏ ਦੋ ਲੁਟੇਰੇ ਪੈਟਰੋਲ ਪੰਪ ਦੇ ਦਫ਼ਤਰ 'ਚ ਜ਼ਬਰਦਸਤੀ ਦਾਖਲ ਹੋ ਦਫ਼ਤਰ ਅੰਦਰ ਬੈਠੇ ਪੰਪ ਮੁਲਾਜ਼ਮਾਂ ਨੂੰ ਪਿਸਤÏਲ ਦੇ ਜ਼ੋਰ 'ਤੇ ਬੰਧਕ ਬਣਾ ਕੇ ਉਨ੍ਹਾਂ ਪਾਸੋਂ 2 ਲੱਖ ਦੇ ਕਰੀਬ ਦੀ ਨਕਦੀ ਖੋਹ ਕੇ ਪੈਦਲ ਹੀ ਫ਼ਰਾਰ ਹੋ ਗਏ¢ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਲਾਂਬੜਾ ਮੁਖੀ ਸਬ ਇੰਸਪੈਕਟਰ ਗੁਰਮੀਤ ਰਾਮ ਪੁਲਿਸ ਪਾਰਟੀ ਸਮੇਤ ਮÏਕੇ 'ਤੇ ਪਹੁੰਚੇ ਤੇ ਘਟਨਾ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ¢
ਪਿਛਲੀ ਖ਼ਬਰ 11 ਵਜੇ ਤੋਂ ਬਾਅਦ ਡਰਾਈਵਿੰਗ ਟਰੈਕ 'ਤੇ ਕੰਮ ਨਾ ਹੋਣ ਕਰਕੇ ਪ੍ਰੇਸ਼ਾਨ ਰਹੇ ਲੋਕ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼- ਸੁੱਚਾ ਸਿੰਘ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।