19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਦੇਸੀ ਪਿਸਤੌਲ, ਡਰੱਗ ਮਨੀ ਅਤੇ 10 ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 09-12-2025
ਸ਼ਾਹਕੋਟ, 8 ਦਸੰਬਰ (ਸੁਖਦੀਪ ਸਿੰਘ/ਦਲਜੀਤ ਸਿੰਘ ਸਚਦੇਵਾ)-ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਪੁਲਿਸ ਪਾਰਟੀ ਵਲੋਂ ਦੇਸੀ ਕੱਟਾ ਪਿਸਤੌਲ, 1 ਰੌਂਦ, 25 ਹਜ਼ਾਰ ਰੁਪਏ ਡਰੱਗ ਮਨੀ ਅਤੇ 10 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਸ਼ਾਹਕੋਟ ਸਬ-ਡਵੀਜ਼ਨ ਦੇ ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਬੂਟਾ ਰਾਮ ਇੰਚਾਰਜ ਚੌਕੀ ਤਲਵੰਡੀ ਸੰਘੇੜਾ (ਸ਼ਾਹਕੋਟ) ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਤਲਵੰਡੀ ਸੰਘੇੜਾ ਨਜ਼ਦੀਕ ਮਨੀਸ਼ ਕੁਮਾਰ ਉਰਫ ਲਵਲੀ ਪੁੱਤਰ ਪ੍ਰੇਮ ਲਾਲ ਵਾਸੀ ਪਿੰਡ ਢੰਡੋਵਾਲ (ਸ਼ਾਹਕੋਟ) ਹਾਲ ਵਾਸੀ ਪੱਤੀ ਆਕਲਪੁਰ (ਮਲਸੀਆਂ) ਨੂੰ ਕਾਬੂ ਕਰਕੇ ਇੱਕ ਦੇਸੀ ਕੱਟਾ ਪਿਸਤੌਲ (315 ਬੋਰ) ਸਮੇਤ 1 ਰੌਂਦ (315 ਬੋਰ), 25 ਹਜ਼ਾਰ ਰੁਪਏ ਡਰੱਗ ਮਨੀ (ਭਾਰਤੀ ਕਰੰਸੀ) ਅਤੇ 10 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਜੀ. ਜੀ. ਐਸ. ਐਵੀਨਿਊ 'ਚ ਲੱਗੇ ਗੇਟਾਂ ਨੂੰ ਲੈ ਕੇ ਨਿਗਮ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਅਗਲੀ ਖ਼ਬਰ 11 ਵਜੇ ਤੋਂ ਬਾਅਦ ਡਰਾਈਵਿੰਗ ਟਰੈਕ 'ਤੇ ਕੰਮ ਨਾ ਹੋਣ ਕਰਕੇ ਪ੍ਰੇਸ਼ਾਨ ਰਹੇ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।