19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜੀ. ਜੀ. ਐਸ. ਐਵੀਨਿਊ 'ਚ ਲੱਗੇ ਗੇਟਾਂ ਨੂੰ ਲੈ ਕੇ ਨਿਗਮ ਵਲੋਂ ਕਾਰਨ ਦੱਸੋ ਨੋਟਿਸ ਜਾਰੀ

ਅਜੀਤ ਡੈਸਕ 09-12-2025
ਜਲੰਧਰ, 8 ਦਸੰਬਰ (ਸ਼ਿਵ)-ਸ਼ਹਿਰ ਦੀਆਂ ਕਾਲੋਨੀਆਂ 'ਚ ਲੱਗੇ ਅਤੇ ਕਈ ਇਲਾਕਿਆਂ 'ਚ ਵਿਵਾਦਿਤ ਰਹੇ ਲੱਗੇ ਗੇਟਾਂ ਦਾ ਮਾਮਲਾ ਮੁੜ ਭਖ ਗਿਆ ਹੈ ਕਿਉਂਕਿ ਨਿਗਮ ਪ੍ਰਸ਼ਾਸਨ ਨੇ ਗੁਰੂ ਗੋਬਿੰਦ ਸਿੰਘ ਐਵੀਨਿਊ ਵਿਚ ਲੱਗੇ ਗੇਟਾਂ ਦੇ ਮਾਮਲੇ ਵਿਚ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਤੇ ਤਿੰਨ ਦਿਨ ਵਿਚ ਇਸ ਮਾਮਲੇ ਵਿਚ ਆਪਣਾ ਜਵਾਬ ਦੇਣ ਲਈ ਕਿਹਾ ਹੈ | ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਏ. ਟੀ. ਪੀ. ਵਲੋਂ ਲਗਾਏ ਗਏ ਗੇਟਾਂ ਦੇ ਮਾਮਲੇ ਵਿਚ ਭੇਜੇ ਗਏ ਕਾਰਨ ਦੱਸੋ ਨੋਟਿਸ ਵਿਚ ਕਿਹਾ ਗਿਆ ਹੈ ਕਿ ਇਸ ਦਫਤਰ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਗੁਰੂ ਗੋਬਿੰਦ ਸਿੰਘ ਐਵੀਨਿਊ ਕਾਲੋਨੀ ਦੀਆਂ ਗਲੀਆਂ ਵਿਚ ਅਣ-ਅਧਿਕਾਰਤ ਤੌਰ 'ਤੇ ਗੇਟ ਲਗਾਏ ਗਏ ਹਨ ਜੋ ਕਿ ਬਿਲਡਿੰਗ ਬਾਈਲਾਜ ਦੀ ਉਲੰਘਣਾ ਹੈ | ਨਿਗਮ ਨੇ ਇਸ ਪੱਤਰ ਰਾਹੀਂ ਹਦਾਇਤ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਗਰ ਨਿਗਮ ਜਲੰਧਰ ਪਾਸੋਂ ਕਿਸੇ ਕਿਸਮ ਦੀ ਕੋਈ ਮਨਜੂਰੀ ਪ੍ਰਾਪਤ ਕੀਤੀ ਗਈ ਹੈ ਤਾਂ ਉਸ ਦੇ ਦਸਤਾਵੇਜ਼ ਇਹ ਪੱਤਰ ਜਾਰੀ ਹੋਣ ਦੇ ਤਿੰਨ ਦਿਨਾਂ ਦੇ ਅੰਦਰ ਨਿਗਮ ਵਿਚ ਪੇਸ਼ ਕੀਤੇ ਜਾਣ | ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 246-ਏ ਦੇ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਜਿਸ ਦੇ ਹਰਜ਼ਾਨਖ਼ਰਚੇ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ | ਉਧਰ ਦੱਸਿਆ ਜਾਂਦਾ ਹੈ ਕਿ ਇਸ ਮਾਮਲੇ 'ਚ ਕੁੱਝ ਲੋਕਾਂ ਵਲੋਂ ਨਿਗਮ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਕਤ ਲੱਗੇ ਗੇਟਾਂ ਕਰਕੇ ਉਨ੍ਹਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਗੇਟਾਂ ਦੇ ਬੰਦ ਹੋਣ ਕਰਕੇ ਉਹ ਦੂਜੀਆਂ ਕਾਲੋਨੀਆਂ ਵਿਚ ਨਹੀਂ ਜਾ ਸਕਦੇ ਹਨ |
ਪਿਛਲੀ ਖ਼ਬਰ ਪ੍ਰਵਾਸੀ ਨੇ ਨਾਜਾਇਜ਼ ਸੰਬੰਧਾਂ ਦਾ ਸ਼ੱਕ ਹੋਣ ਕਾਰਨ ਕੀਤਾ ਸੀ ਪਤਨੀ ਦਾ ਕਤਲ ਅਗਲੀ ਖ਼ਬਰ ਦੇਸੀ ਪਿਸਤੌਲ, ਡਰੱਗ ਮਨੀ ਅਤੇ 10 ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।