ਜਲੰਧਰ 8 ਦਸੰਬਰ (ਸ਼ਿਵ) -ਜਲੰਧਰ ਕਾਂਗਰਸ ਵਲੋਂ ਬੁੱਧਵਾਰ ਨੂੰ ਨਗਰ ਨਿਗਮ ਦਫਤਰ ਦੇ ਬਾਹਰ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ | ਉੱਤਰੀ ਹਲਕੇ ਦੇ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਨਿਗਮ ਪ੍ਰਸ਼ਾਸਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਅਸਫਲ ਰਿਹਾ ਹੈ ਤੇ ਇਸ ਦੇ ਵਿਰੋਧ ਵਿੱਚ ਬੁੱਧਵਾਰ 10 ਦਸੰਬਰ ਨੂੰ ਨਿਗਮ ਦਫਤਰ ਬਾਹਰ ਜਲੰਧਰ ਕਾਂਗਰਸ ਵੱਲੋਂ ਇੱਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ | ਬਾਵਾ ਹੈਨਰੀ ਨੇ ਕਿਹਾ ਕਿ ਸ਼ਹਿਰ ਵਿੱਚ ਟੁੱਟੀਆਂ ਸੜਕਾਂ, ਸਟਰੀਟ ਲਾਈਟਾਂ ਤੋਂ ਲੈ ਕੇ ਹੋਰ ਵੀ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |