19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਰਾਜਪਾਲ ਕਟਾਰੀਆ ਦਰਬਾਰ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਨਤਮਸਤਕ ਹੋਏ

ਅਜੀਤ ਡੈਸਕ 09-12-2025
ਮਹਿਤਪੁਰ , 8 ਦਸੰਬਰ (ਲਖਵਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ (ਮਹਿਤਪੁਰ) ਵਿਖੇ ਨਤਮਸਤਕ ਹੋਏ, ਜਿਨ੍ਹਾਂ ਦਾ ਬੁਲੰਦਪੁਰੀ ਸਾਹਿਬ ਵਿਖੇ ਪਹੁੰਚਣ 'ਤੇ ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇ,ਜਿਸ ਤੋਂ ਬਾਅਦ ਉਸਾਰੀ ਅਧੀਨ ਬੁਲੰਦਪੁਰੀ ਸਾਹਿਬ ਦੀ 'ਗਲੋਰੀ ਆਫ਼ ਦ ਟੂਥ ਯੂਨੀਵਰਸਿਟੀ' ਦਾ ਦੌਰਾ ਕੀਤਾ, ਜਿਨ੍ਹਾਂ ਦਾ ਬੁਲੰਦਪੁਰੀ ਸਾਹਿਬ ਦੇ ਮੁਖੀ ਬਾਬਾ ਬਲਦੇਵ ਸਿੰਘ ਨੇ ਗੁਲਦਸਤਾ ਦੇ ਕੇ ਸਵਾਗਤ ਕੀਤਾ | ਯੂਨੀਵਰਸਿਟੀ ਦਾ ਦੌਰਾ ਕਰਨ ਤੋਂ ਬਾਅਦ ਬਾਬਾ ਜੀ ਬੁਲੰਦਪੁਰੀ ਸਾਹਿਬ ਵਿਖੇ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਪਿਛਲੇ ਦਿਨੀਂ ਬੁਲੰਦਪੁਰੀ ਸਾਹਿਬ ਵਿਖੇ ਹੋਈ ਚੌਥੀ ਅੰਤਰਰਾਸ਼ਟਰੀ ਹਲੀਮੀਆਂ, ਹਮਦਰਦੀਆਂ ਤੇ ਮੁਹੱਬਤਾਂ ਦੀ ਲਹਿਰ ਦੀ ਵੀਡੀਓ ਦਿਖਾਈ ਗਈ ਤੇ ਇਸ ਨੂੰ ਕਰਾਉਣ ਦੇ ਮਕਸਦ ਬਾਰੇ ਬਾਬਾ ਜੀ ਵਲੋਂ ਪੂਰੀ ਜਾਣਕਾਰੀ ਦਿੱਤੀ ਗਈ | ਬਾਬਾ ਬਲਦੇਵ ਸਿੰਘ ਵਲੋਂ ਰਾਜਪਾਲ ਕਟਾਰੀਆ ਨਾਲ ਸਮਾਂ ਬਤੀਤ ਕਰਨ ਤੋਂ ਬਾਅਦ ਯਾਦਗਾਰੀ ਚਿੰਨ੍ਹ ਦਿੱਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਜ਼ਿੰਦਗੀ ਵਿਚ ਪਹਿਲੀ ਵਾਰ ਮੈਂ ਬੁਲੰਦਪੁਰੀ ਸਾਹਿਬ ਵਿਖੇ ਮੱਥਾ ਟੇਕਣ ਆਇਆ ਹਾਂ, ਇੱਥੋਂ ਦਾ ਖ਼ੂਬਸੂਰਤ ਮਾਹੌਲ ਦੇਖ ਕੇ ਬਹੁਤ ਖ਼ੁਸ਼ੀ ਹੋਈ ਹੈ ਤੇ ਇਸ ਤਰ੍ਹਾਂ ਦੇ ਸਥਾਨ ਆਉਣ ਵਾਲੀਆਂ ਪੀੜੀਆਂ ਲਈ ਇੱਕ ਪ੍ਰੇਰਣਾ ਸਰੋਤ ਬਣਨਗੇ | ਰਾਜਪਾਲ ਦੇ ਦੌਰੇ ਨੂੰ ਨੇਪਰੇ ਚਾੜ੍ਹਨ ਤੇ ਉਨ੍ਹਾਂ ਨੂੰ ਬੁਲੰਦਪੁਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ 'ਚ ਪੰਜਾਬ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ | ਇਸ ਮੌਕੇ ਵਾਈਸ ਚਾਂਸਲਰ ਸਤਬੀਰ ਸਿੰਘ,ਐੱਸ.ਐੱਸ.ਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ,ਐਸ.ਪੀ ਸਰਬਜੀਤ ਰਾਏ,ਡੀ.ਐਸ.ਪੀ ਸੁਖਪਾਲ ਸਿੰਘ ਖਹਿਰਾ,ਡੀ.ਐਸ.ਪੀ ਉਂਕਾਰ ਸਿੰਘ ਬਰਾੜ,ਡੀ.ਪੀ.ਆਰ.ੳ. ਹਾਕਮ ਥਾਪਰ, ਐੱਸ.ਡੀ.ਐਮ ਲਾਲ ਵਿਸ਼ਵਾਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਬਿੱਲ ਦੇ ਵਿਰੋਧ 'ਚ ਧਰਨਾ ਅਗਲੀ ਖ਼ਬਰ ਕਿਹਾ, ਬੁਲੰਦਪੁਰੀ ਸਾਹਿਬ ਦੇ ਦਰਸ਼ਨ ਕਰਨਾ ਮੇਰੀ ਜ਼ਿੰਦਗੀ 'ਚ ਬਹੁਤ ਮਹੱਤਵ ਰੱਖਦਾ ਰਾਜਪਾਲ ਕਟਾਰੀਆ ਦਰਬਾਰ ਸ੍ਰੀ ਗੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।