19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਐਸ. ਜੀ. ਐਨ. ਪਬਲਿਕ ਸਕੂਲ ਪ੍ਰੀਤ ਨਗਰ ਨੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 09-12-2025
• ਪ੍ਰਬੰਧਕ ਕਮੇਟੀ ਨੇ ਸੀ.ਬੀ.ਐਸ.ਸੀ. ਸਕੂਲ ਖੋਲ੍ਹਣ ਦਾ ਕੀਤਾ ਐਲਾਨ
ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਐੱਸ.ਜੀ.ਐਨ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪ੍ਰੀਤ ਨਗਰ ਸੋਢਲ ਵਲੋਂ ਆਪਣਾ ਸਾਲਾਨਾ ਇਨਾਮ ਵੰਡ ਸਮਾਰੋਹ ਸਥਾਨਕ ਪੈਲੇਸ ਵਿਖੇ ਸੰਸਥਾ ਦੇ ਪ੍ਰਧਾਨ ਕੰਵਲਜੀਤ ਸਿੰਘ ਸੇਠੀ, ਪਰਮਜੀਤ ਸਿੰਘ ਭਾਟੀਆ (ਚੇਅਰਮੈਨ), ਅਰਵਿੰਦਰ ਸਿੰਘ ਰੇਰੂ (ਜਰਨਲ ਸਕੱਤਰ), ਹਰਮੀਤ ਸਿੰਘ ਸੇਠੀ, ਜਸਵਿੰਦਰ ਸਿੰਘ ਚਾਵਲਾ, ਤਜਿੰਦਰ ਸਿੰਘ ਸੀ. ਏ, ਸੁਰਿੰਦਰ ਸਿੰਘ ਗੁਲ੍ਹਾਟੀ, ਖ਼ੁਸ਼ਹਾਲ ਸਿੰਘ ਡਿਪਟੀ, ਹਰਮਿੰਦਰ ਸਿੰਘ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ ਡਿਪਟੀ, ਜਗਜੀਤ ਸਿੰਘ, ਬਲ ਪ੍ਰੀਤ ਸਿੰਘ, ਜਸਰਾਜ ਸਿੰਘ ਰੇਰੂ, ਗੁਰਪ੍ਰੀਤ ਸਿੰਘ ਛਿੰਦਾ, ਰੂਪ ਨੀਤ ਸਿੰਘ, ਹਰਜੀਤ ਸਿੰਘ, ਮਨਿੰਦਰ ਸਿੰਘ ਬਲ, ਮਹਿੰਦਰ ਸਿੰਘ ਭੂਈ, ਗੁਰਜੀਤ ਸਿੰਘ ਸੋਨੂੰ, ਗੁਨਜੀਤ ਸਿੰਘ ਦੀ ਅਗਵਾਈ 'ਚ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ | ਸਮਾਰੋਹ 'ਚ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਜਗਬੀਰ ਸਿੰਘ ਬਰਾੜ, ਦਿਨੇਸ਼ ਢੱਲ (ਹਲਕਾ ਇੰਚਾਰਜ 'ਆਪ') ਡਾ. ਇੰਦਰਜੀਤ ਕੌਰ ਸਿਆਲ, ਮਾਈਕ ਖੋਸਲਾ ਅਤੇ ਭਗਵੰਤ ਪ੍ਰਭਾਕਰ (ਬੀ.ਜੇ.ਪੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ ਉਪਰੰਤ ਸਕੂਲ ਦੇ ਪਿ੍ੰਸੀਪਲ ਜਗਜੀਤ ਸਿੰਘ ਨੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ | ਇਸ ਦੇ ਨਾਲ ਹੀ ਗੁਰਦੁਆਰਾ ਪ੍ਰੀਤ ਨਗਰ ਸਿੰਘ ਸਭਾ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਨਾਨਕ ਟੈਕਨੀਕਲ ਕਾਲਜ ਦਾ ਕਨਵੋਕੇਸ਼ਨ ਸਮਾਰੋਹ ਵੀ ਕੀਤਾ ਗਿਆ | ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਦਰਸ਼ਕਾਂ ਨੇ ਹਰ ਇੱਕ ਪ੍ਰਸਤੁਤੀ ਦਾ ਖ਼ੂਬ ਅਨੰਦ ਮਾਣਿਆ | ਇਸ ਮੌਕੇ ਬੁਲਾਰਿਆਂ ਨੇ ਬੱਚਿਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਅਤੇ ਪ੍ਰਤਿਭਾਵਾਂ ਦੀ ਸ਼ਲਾਘਾ ਕੀਤੀ | ਸਮਾਰੋਹ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਸਿੱਖਿਆ ਖੇਡਾਂ ਅਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਕੰਟਰੋਲਰ ਮੈਡਮ ਚਰਨਜੀਤ ਕੌਰ ਨੂੰ 'ਲਾਈਫ਼ ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਸ ਖ਼ਾਸ ਮੌਕੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਇੰਟਰਨੈਸ਼ਨਲ ਸੀ ਬੀ ਐੱਸ ਈ ਸਕੂਲ ਦੀ ਵੀ ਘੋਸ਼ਣਾ ਕੀਤੀ ਗਈ, ਜਿਸ ਦੀ 1 ਜਨਵਰੀ 2026 ਤੋਂ ਰਜਿਸਟਰੇਸ਼ਨ ਸ਼ੁਰੂ ਹੋਵੇਗੀ |
ਪਿਛਲੀ ਖ਼ਬਰ ਐਲ. ਪੀ. ਪੀ. ਯੂ. ਵਿਖੇ 2 ਦਿਨਾ ਨਾਰਥ ਜ਼ੋਨ ਵਾਈਸ ਚਾਂਸਲਰਜ਼ ਸੰਮੇਲਨ ਅੱਜ ਤੋਂ ਅਗਲੀ ਖ਼ਬਰ 1196 ਕਰਮਚਾਰੀਆਂ ਦੀ ਭਰਤੀ ਦੀ ਮਨਜ਼ੂਰੀ ਕਰਕੇ ਮੇਅਰ ਸਮੇਤ ਹੋਰ ਆਗੂਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।