26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 3 ਜਨਵਰੀ ਨੂੰ

ਅਜੀਤ ਡੈਸਕ 30-12-2025
ਢਿਲਵਾਂ, 29 ਦਸੰਬਰ (ਪ੍ਰਵੀਨ, ਸੁਖੀਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 4 ਜਨਵਰੀ ਨੂੰ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫ਼ੇਰੀਆ ਆਰੰਭ ਹਨ ਜੋ ਕਿ 2 ਜਨਵਰੀ ਤੱਕ ਜਾਰੀ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 3 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 4 ਜਨਵਰੀ ਨੂੰ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਣਗੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ |

ਪਿਛਲੀ ਖ਼ਬਰ ਗੁਰਾਇਆ ਪੁਲਿਸ ਵਲੋਂ ਬੈਂਕ ਮੈਨੇਜਰਾਂ ਨਾਲ ਮੀਟਿੰਗ ਕਰਕੇ ਕੀਤੀਆਂ ਸੁਰੱਖਿਆ ਲਈ ਹਦਾਇਤਾਂ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਦੋਵੇਂ ਧਿਰਾਂ ਦੇ ਦਰਜਨ ਭਰ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।