26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰਾਇਆ ਪੁਲਿਸ ਵਲੋਂ ਬੈਂਕ ਮੈਨੇਜਰਾਂ ਨਾਲ ਮੀਟਿੰਗ ਕਰਕੇ ਕੀਤੀਆਂ ਸੁਰੱਖਿਆ ਲਈ ਹਦਾਇਤਾਂ

ਅਜੀਤ ਡੈਸਕ 30-12-2025
ਗੁਰਾਇਆ, 29 ਦਸੰਬਰ (ਬਲਵਿੰਦਰ ਸਿੰਘ)-ਹਰਵਿੰਦਰ ਸਿੰਘ ਵਿਰਕ ਪੀ. ਪੀ. ਐੱਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਭਾਰਤ ਮਸੀਹ ਲੱਧੜ, ਪੀ. ਪੀ. ਐੱਸ., ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਦੀ ਅਗਵਾਈ ਹੇਠ, ਇੰਸਪੈਕਟਰ ਸਿਕੰਦਰ ਸਿੰਘ ਵਿਰਕ ਐੱਸ. ਐੱਚ. ਓ. ਵਲੋਂ ਇਲਾਕੇ ਦੇ 35 ਬੈਂਕ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਨੇ ਦੱਸਿਆਂ ਕਿ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ, 35 ਬੈਂਕਾਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਆਪਣੀਆਂ ਬੈਂਕਾਂ/ਏ. ਟੀ. ਐਮ. ਦੀ ਸੁਰੱਖਿਆ ਨੂੰ ਦੇਖਦੇ ਹੋਏ ਦਿਨ-ਰਾਤ ਸਮੇਂ ਸੁਰੱਖਿਆ ਗਾਰਡ ਲਗਾਉਣ ਤੇ ਬੈਂਕਾਂ, ਏ. ਟੀ. ਐਮ. 'ਚ ਸੀ. ਸੀ. ਟੀ. ਵੀ. ਕੈਮਰੇ, ਹੂਟਰ ਚਾਲੂ ਹਾਲਤ 'ਚ ਰੱਖਣ ਸੰਬੰਧੀ ਸਖ਼ਤ ਹਦਾਇਤ ਕੀਤੀ ਗਈ |
ਪਿਛਲੀ ਖ਼ਬਰ ਗੁ: ਬਾਬਾ ਯੋਗ ਧਿਆਨ ਵਿਖੇ 10 ਦਿਨਾ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 3 ਜਨਵਰੀ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।