ਪਿੰਡ ਝਬੇਲਵਾਲੀ ਵਿਖੇ ਕਿਸਾਨ ਹਰਬੰਸ ਸਿੰਘ ਦੇ ਘਰ ਭਾਰੀ ਮੀਂਹ ਕਾਰਨ ਸ਼ੈਡ ਡਿੱਗਣ ਦੀ ਘਟਨਾ ਕਾਰਨ 40 ਬੱਕਰੀਆਂ ਦੀ ਮੌਤ ਹੋ ਜਾਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੀ ਐਸ.ਡੀ ਐਮ. ਬਲਜੀਤ ਕੌਰ ਪਿੰਡ ਝਬੇਲਵਾਲੀ ਵਿਖੇ ਘਟਨਾ ਸਥਾਨ 'ਤੇ ਪਹੁੰਚੇ ਅਤੇ ਇਸ ਘਟਨਾ ਤੇ ਪਰਿਵਾਰ ਨੂੰ ਮਿਲ ਕੇ ਦੁੱਖ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਬੱਕਰੀ ਪਾਲਕ ਦਾ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਇਸ ਸਬੰਧੀ ਉੱਚ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿਚ ਲਿਆਉਣਗੇ | ਇਸ ਮੌਕੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ | ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਜਸਵਿੰਦਰ ਸਿੰਘ ਝਬੇਲਵਾਲੀ, ਹਰਪ੍ਰੀਤ ਸਿੰਘ ਖ਼ਾਲਸਾ ਅਤੇ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਮੀਂਹ ਕਾਰਨ ਹੋ ਰਹੇ ਨੁਕਸਾਨ ਸਬੰਧੀ ਐਸ.ਡੀ.ਐਮ. ਨੂੰ ਜਾਣੰੂ ਕਰਵਾਇਆ |