20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪਿੰਡ ਬੋਦੀਵਾਲਾ ਖੜਕ ਸਿੰਘ 'ਚ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ

ਅਜੀਤ ਡੈਸਕ 01-09-2025
ਮਲੋਟ, 31 ਅਗਸਤ (ਪਾਟਿਲ)-ਪਿੰਡ ਬੋਦੀਵਾਲਾ ਖੜਕ ਸਿੰਘ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਡਿੱਗ ਪਈ | ਜਿਸ 'ਚ ਪਰਿਵਾਰ ਦੇ ਜੀਆਂ ਦੀ ਸੱਟ-ਫੇਟ ਤੋਂ ਬੱਚਤ ਰਹੀ | ਇਸ ਸੰਬੰਧੀ ਕੋਮਲ ਕੌਰ ਪਤਨੀ ਬਲਕਰਣ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਾਰੀ ਮੀਂਹ ਪੈਣ ਕਾਰਨ ਘਰ ਦੇ ਇਕ ਕਮਰੇ ਦੀ ਛੱਤ ਅਚਾਨਕ ਡਿੱਗ ਪਈ ਕਿਸਮਤ ਨਾਲ ਕਮਰੇ ਵਿਚ ਉਸ ਸਮੇਂ ਕੋਈ ਨਹੀਂ ਸੀ | ਉਸ ਨੇ ਦੱਸਿਆ ਕਿ ਘਰ ਦੇ ਬਾਕੀ ਕਮਰਿਆਂ ਦੀ ਹਾਲਤ ਵੀ ਬਹੁਤ ਖਸਤਾ ਹੈ ਅਤੇ ਕਿਸੇ ਵੇਲੇ ਵੀ ਨੁਕਸਾਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪਿੰਡ ਦੇ ਸਰਪੰਚ ਨੂੰ ਇਤਲਾਹ ਦਿੱਤੀ ਸੀ ਪਰ ਕੋਈ ਵੀ ਉਨ੍ਹਾਂ ਦਾ ਦੁੱਖੜਾ ਸੁਣਨ ਨਹੀਂ ਆਇਆ | ਜਾਣਕਾਰੀ ਅਨੁਸਾਰ ਪਰਿਵਾਰ ਆਰਥਿਕ ਤੌਰ 'ਤੇ ਬਹੁਤ ਹੀ ਕਮਜ਼ੋਰ ਹੈ ਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਨੁਕਸਾਨ ਲਈ ਪ੍ਰਸ਼ਾਸਨ ਉਨ੍ਹਾਂ ਦੀ ਆਰਥਿਕ ਤੌਰ 'ਤੇ ਮਦਦ ਕਰੇ ਤਾਂ ਜੋ ਮਕਾਨ ਦੀ ਖਸਤਾ ਹਾਲਤ ਦਾ ਸੁਧਾਰ ਹੋ ਸਕੇ ਅਤੇ ਭਵਿੱਖ ਵਿਚ ਕਿਸੇ ਨੁਕਸਾਨ ਤੋਂ ਵੀ ਬਚਾਅ ਰਹੇ |
ਪਿਛਲੀ ਖ਼ਬਰ ਪੰਜਗਰਾੲੀਂ ਕਲਾਂ 'ਚ ਬਿਜਲੀ ਟਰਾਂਸਫ਼ਾਰਮਰ 'ਤੇ ਅਸਮਾਨੀ ਬਿਜਲੀ ਡਿੱਗੀ ਅਗਲੀ ਖ਼ਬਰ ਕੌਂਸਲ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਨੇ ਸਾਈਨ ਬੋਰਡ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।