20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਤੇ ਸਨਮਾਨ ਕੀਤਾ

ਅਜੀਤ ਡੈਸਕ 01-09-2025
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ ਅਤੇ ਉਨ੍ਹਾਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅੱਜ ਕੁੱਲ 3 ਪੁਲਿਸ ਮੁਲਾਜ਼ਮਾਂ ਆਪਣੀ ਸਰਵਿਸ ਨੂੰ ਪੂਰਾ ਕਰਕੇ ਸੇਵਾ ਮੁਕਤ ਹੋਏ ਹਨ | ਇਨ੍ਹਾਂ ਵਿਚ ਇੰਸਪੈਕਟਰ ਸੁਖਵਿੰਦਰ ਸਿੰਘ, ਸਹਾਇਕ ਥਾਣੇਦਾਰ ਕਰਮਜੀਤ ਸਿੰਘ, ਸਹਾਇਕ ਥਾਣੇਦਾਰ ਤਰਲੋਚਨ ਸਿੰਘ ਸ਼ਾਮਿਲ ਹਨ | ਵਿਦਾਇਗੀ ਸਮਾਰੋਹ ਕਾਨਫ਼ਰੰਸ ਹਾਲ ਐਸ.ਐਸ.ਪੀ ਦਫ਼ਤਰ ਵਿਚ ਕੀਤਾ ਗਿਆ, ਜਿੱਥੇ ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਅਮਨਦੀਪ ਸਿੰਘ ਗਿੱਲ ਡੀ.ਐਸ.ਪੀ. ਐਚ ਅਤੇ ਦਫਤਰੀ ਸਟਾਫ਼ ਮੈਂਬਰ ਮੌਜੂਦ ਸਨ | ਐਸ.ਐਸ.ਪੀ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖਾਸ ਅਤੇ ਗੌਰਵਪੂਰਨ ਹੈ | ਇਸ ਮੌਕੇ ਉਨ੍ਹਾਂ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ, ਉਨ੍ਹਾਂ ਦਾ ਮਹਿਕਮੇ ਵਿਚ ਸੇਵਾ ਲਈ ਧੰਨਵਾਦ ਕੀਤਾ | ਵਿਦਾਇਗੀ ਸਮਾਰੋਹ ਵਿਚ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀਆਂ ਦਫ਼ਤਰੀ ਸਟਾਫ਼ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾ ਨੇ ਸ਼ਿਰਕਤ ਕੀਤੀ ਅਤੇ ਰਿਟਾਇਰ ਹੋ ਰਹੇ ਆਪਣੇ ਸਾਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆ |
ਪਿਛਲੀ ਖ਼ਬਰ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਬਾਰਿਸ਼ ਪੈਣ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।