19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਮੀਂਹ ਕਾਰਨ ਪਿੰਡ ਕੋਟਲੀ ਸੰਘਰ 'ਚ ਕਈ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿਗੀਆਂ

ਅਜੀਤ ਡੈਸਕ 01-09-2025
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪਿੰਡ ਕੋਟਲੀ ਸੰਘਰ ਵਿਖੇ ਕਈ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤ ਡਿੱਗ ਗਈਆਂ | ਛੱਤਾਂ ਡਿੱਗਣ ਕਾਰਨ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਗ਼ਰੀਬ ਪਰਿਵਾਰਾਂ ਦਾ ਕਮਰਿਆਂ ਅੰਦਰ ਪਿਆ ਘਰੇਲੂ ਸਮਾਨ ਮਲਬੇ ਹੇਠਾਂ ਆਉਣ ਕਾਰਨ ਨੁਕਸਾਨਿਆ ਗਿਆ | ਪੀੜ੍ਹਤ ਪਰਿਵਾਰਾਂ 'ਚੋਂ ਗੁਰਚਰਨ ਸਿੰਘ ਪੁੱਤਰ ਸਵ. ਲਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ ਕਾਰਨ ਉਨ੍ਹਾਂ ਦੇ ਕਮਰੇ ਦੀ ਅਚਾਨਕ ਛੱਤ ਡਿੱਗ ਗਈ, ਜਿਸ ਸਮੇਂ ਛੱਤ ਡਿੱਗੀ, ਉਸ ਸਮੇਂ ਪਰਿਵਾਰ ਦੇ ਸਾਰੇ ਜੀਅ ਅੰਦਰ ਸਨ, ਪਰ ਜਦੋਂ ਹੀ ਇਕ ਪਾਸਿਓਾ ਛੱਤ ਡਿੱਗੀ ਤਾਂ ਉਹ ਖੜਕਾ ਸੁਣ ਕੇ ਤੁਰੰਤ ਬਾਹਰ ਨਿਕਲ ਗਏ, ਜਿਸ ਸਦਕਾ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਉਨ੍ਹਾਂ ਦੱਸਿਆ ਕਿ ਛੱਤ ਡਿੱਗਣ ਕਾਰਨ ਕਮਰੇ ਅੰਦਰ ਪਿਆ ਘਰੇਲੂ ਸਮਾਨ ਪੇਟੀ, ਪੱਖਾ, ਬੈੱਡ, ਟੀ.ਵੀ. ਤੇ ਹੋਰ ਵੀ ਸਮਾਨ ਮਲਬੇ ਹੇਠਾਂ ਆਉਣ ਕਾਰਨ ਨੁਕਸਾਨਿਆ ਗਿਆ | ਇਸੇ ਤਰ੍ਹਾਂ ਲਖਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਦੇ ਵੀ ਕਮਰੇ ਦੀ ਛੱਤ ਡਿੱਗਣ ਕਾਰਨ ਅੰਦਰ ਪਿਆ ਸਮਾਨ ਮੰਜੇ, ਪੇਟੀ, ਪੱਖਾ ਤੇ ਹੋਰ ਸਮਾਨ ਨੁਕਸਾਨਿਆ ਗਿਆ | ਇਸ ਤੋਂ ਇਲਾਵਾ ਗੁਰਾ ਸਿੰਘ ਮਿਸਤਰੀ, ਅਮਰੀਕ ਸਿੰਘ ਪੁੱਤਰ ਸਵ. ਮੰਦਰ ਸਿੰਘ, ਸੂਬਾ ਸਿੰਘ ਪੁੱਤਰ ਸਵ. ਲਾਲ ਸਿੰਘ, ਨਿੰਦਰ ਕੌਰ ਪਤਨੀ ਸਵ. ਰੇਸ਼ਮ ਸਿੰਘ, ਮਨਜੀਤ ਕੌਰ ਪਤਨੀ ਸਵ. ਸੁਖਦੇਵ ਸਿੰਘ ਦੇ ਘਰਾਂ ਦੀ ਹਾਲਤ ਵੀ ਬੇਹੱਦ ਮਾੜੀ ਹੈ ਤੇ ਨਿੱਤ ਪੈ ਰਹੇ ਮੀਂਹ ਕਾਰਨ ਉਨ੍ਹਾਂ ਨੂੰ ਕਮਰੇ ਡਿੱਗਣ ਦਾ ਡਰ ਸਤਾ ਰਿਹਾ ਹੈ | ਇਸ ਮੌਕੇ ਐਡਵੋਕੇਟ ਦਵਿੰਦਰ ਸਿੰਘ ਕੋਟਲੀ, ਬਿੱਟਾ ਮੈਂਬਰ, ਰਾਜਿੰਦਰ ਸਿੰਘ ਮੈਂਬਰ, ਜਗਦੇਵ ਸਿੰਘ ਮੈਂਬਰ, ਪਰਮਜੀਤ ਸਿੰਘ ਪੰਮਾ ਆਪ ਆਗੂ, ਮੀਤ ਅÏਲਖ ਤੇ ਪਿੰਡ ਦੇ ਹੋਰ ਮੁਹਤਬਰ ਵਿਅਕਤੀਆਂ ਨੇ ਇਨ੍ਹਾਂ ਗ਼ਰੀਬ ਪਰਿਵਾਰਾਂ ਦੇ ਘਰਾਂ 'ਚ ਜਾ ਕੇ ਹਾਲ ਜਾਣਿਆ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਪਰਿਵਾਰਾਂ ਦੇ ਨਾਮ ਪਹਿਲਾਂ ਹੀ ਪ੍ਰਧਾਨ ਮੰਤਰੀ ਅਵਾਸ ਯੋਜਨਾ ਦੀ ਲਿਸਟ ਦਰਜ਼ ਹਨ | ਇਸ ਲਈ ਇਨ੍ਹਾਂ ਪਰਿਵਾਰਾਂ ਨੂੰ ਤੁਰੰਤ ਢਾਈ ਢਾਈ ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਇਹ ਆਪਣੇ ਮਕਾਨ ਬਣਾ ਸਕਣ | ਓਧਰ ਪਿੰਡ ਦੇ ਛੱਪੜ ਵੀ ਓਵਰਫਲੋ ਹੋ ਜਾਣ ਕਾਰਨ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਗਿਆ ਹੈ | ਲੋਕਾਂ ਨੇ ਮੰਗ ਕੀਤੀ ਕਿ ਪਿੰਡ ਦੀ ਨਿਕਾਸੀ ਲਈ ਪਾਈਪ ਲਾਈਨ ਪਾ ਕੇ ਸਹੀ ਢੰਗ ਨਾਲ ਨਿਕਾਸੀ ਕੀਤੀ ਜਾਵੇ |
ਪਿਛਲੀ ਖ਼ਬਰ ਪੁਲਿਸ ਵਲੋਂ 16 ਨਸ਼ਾ ਤਸਕਰ ਕਾਬੂ-ਜ਼ਿਲ੍ਹਾ ਪੁਲਿਸ ਮੁਖੀ <br/> ਅਗਲੀ ਖ਼ਬਰ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।