19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੁਲਿਸ ਵਲੋਂ 16 ਨਸ਼ਾ ਤਸਕਰ ਕਾਬੂ-ਜ਼ਿਲ੍ਹਾ ਪੁਲਿਸ ਮੁਖੀ <br/>

ਅਜੀਤ ਡੈਸਕ 01-09-2025
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵਲੋਂ ਜ਼ਿਲ੍ਹੇ ਦੀਆਂ ਚਾਰ ਸਬ ਡਵੀਜ਼ਨਾਂ ਵਿਚ ਨਿਰੰਤਰ ਕਾਰਵਾਈ ਜਾਰੀ ਹੈ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਤਿਆਰ ਕੀਤੀਆਂ ਪੁਲਿਸ ਟੀਮਾਂ ਜ਼ਿਲ੍ਹੇ ਅੰਦਰ ਰਾਤ-ਦਿਨ ਮਿਹਨਤ ਕਰਕੇ, ਸਰਚ ਮੁਹਿੰਮਾਂ ਅਤੇ ਨਾਕਾਬੰਦੀਆਂ ਰਾਹੀਂ ਵੱਖ-ਵੱਖ ਪਿੰਡਾਂ/ਵਾਰਡਾਂ ਵਿਚ ਨਸ਼ਾ ਤਸਕਰਾਂ ਦੀ ਪਹਿਚਾਣ ਕਰਕੇ, ੳਨ੍ਹਾਂ ਖਿਲਾਫ਼ ਕਾਰਵਾਈਆਂ ਕਰ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਛਲੇ 24 ਘੰਟਿਆਂ 'ਚ 10 ਮੁਕੱਦਮੇ ਦਰਜ ਕਰਕੇ 16 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਇਨ੍ਹਾਂ ਪਾਸੋਂ ਹੈਰੋਇਨ 15 ਗ੍ਰਾਮ, ਨਸ਼ੀਲੀਆਂ ਗੋਲੀਆਂ/ਕੈਪਸੂਲ 250 ਅਤੇ ਲਾਹਨ 120 ਲੀਟਰ ਬਰਾਮਦ ਕੀਤੀ ਗਈ ਹੈ | ਐਸ.ਐਸ.ਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਨਸ਼ਾ ਤਸਕਰਾਂ ਵਲੋਂ ਨਾਜਾਇਜ਼ ਵਸੀਲਿਆਂ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ/ ਪ੍ਰਾਪਰਟੀਆਂ ਨੂੰ ਵੈਰੀਫਾਈ ਕਰਨ ਉਪਰੰਤ ਕੰਪੀਟੈਂਟ ਅਥਾਰਟੀ ਪਾਸੋਂ ਫਰੀਜ਼ ਕਰਵਾਉਣ ਲਈ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਘਰ ਦੀ ਛੱਤ ਦੀ ਡਿਗਣ ਕਾਰਨ ਬਜ਼ੁਰਗ ਔਰਤ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਮੀਂਹ ਕਾਰਨ ਪਿੰਡ ਕੋਟਲੀ ਸੰਘਰ 'ਚ ਕਈ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।