19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਮੀਟਿੰਗ

ਅਜੀਤ ਡੈਸਕ 01-09-2025
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀ ਇਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮਦਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ | ਸੁਸਾਇਟੀ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ ਨੇ ਦੱਸਿਆ ਕਿ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ 'ਤੇ ਸ਼ੂਗਰ ਜਾਂਚ ਕਰਨ ਵਾਲੀਆਂ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ | ਵਾਈਸ ਪ੍ਰਧਾਨ ਕੁਲਵਿੰਦਰ ਗੋਰਾ ਮਚਾਕੀ ਅਤੇ ਰਾਕੇਸ਼ ਗਰਗ ਨੇ ਦੱਸਿਆ ਕਿ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਚਾਵਲਾਂ ਦਾ ਲੰਗਰ ਅਤੇ ਜਲ ਸੇਵਾ ਲਗਾਤਾਰ ਜਾਰੀ ਰਹੇਗੀ | ਜਗਮੀਤ ਸੰਧੂ ਅਤੇ ਬੰਟੀ ਸੁਰਿਆਵੰਸ਼ੀ ਨੇ ਦੱਸਿਆ ਕਿ ਆਗਮਨ ਪੁਰਬ ਦੌਰਾਨ ਸੁਸਾਇਟੀ ਦੀ ਐਂਬੂਲੈਂਸ ਜੇਕਰ ਜ਼ਰੂਰਤ ਪਈ ਤਾਂ ਮੁਫ਼ਤ ਸੇਵਾ ਕਰੇਗੀ | ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਲੰਗਰ ਲਗਾਉਣ ਵਾਲੇ ਸੇਵਾਦਾਰਾਂ ਨੂੰ ਅਪੀਲ ਕੀਤੀ ਕਿ ਉਹ ਡਿਸਪੋਜਲ ਦੀ ਵਰਤੋਂ ਨਾ ਕਰਨ | ਇਸ ਮੌਕੇ ਪ੍ਰਧਾਨ ਰਜਿੰਦਰ ਦਾਸ ਰਿੰਕੂ, ਸੀਨੀਅਰ ਮੀਤ ਪ੍ਰਧਾਨ ਮਦਨ ਗੋਪਾਲ, ਵਾਈਸ ਪ੍ਰਧਾਨ ਕੁਲਵਿੰਦਰ ਗੋਰਾ ਮਚਾਕੀ, ਖ਼ਜ਼ਾਨਚੀ ਬੰਟੀ ਸੁਰਿਆਵੰਸ਼ੀ, ਜਗਮੀਤ ਸਿੰਘ ਸੰਧੂ, ਬਿੱਟੂ ਪੱਖੀ ਕਲਾਂ, ਜਸਵਿੰਦਰ ਸਿੰਘ, ਨਰਿੰਦਰ ਸਿੰਘ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦਾ ਅਵਤਾਰ ਪੁਰਬ ਮਨਾਇਆ ਅਗਲੀ ਖ਼ਬਰ ਬਠਿੰਡਾ ਵਿਚ ਚੋਰੀ ਦੀਆਂ ਦੋ ਵੱਖ-ਵੱਖ ਘਟਨਾਵਾਂ, ਲੱਖਾਂ ਦਾ ਸਾਮਾਨ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।