18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਤ ਕੀਤਾ ਕੰਟਰੋਲ ਰੂਮ-ਏ.ਡੀ.ਸੀ.

ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ) ਸ੍ਰੀ ਮੁਕਤਸਰ ਸਾਹਿਬ ਦੇ ਕਮਰਾ ਨੰਬਰ 20 (ਏ) ਵਿਚ ਸਥਾਪਤ ਕੀਤਾ ਗਿਆ ਹੈ | ਇਸ ਕੰਟਰੋਲ ਰੂਮ ਵਿਚ ਹਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਤੇ ਭੁਪਿੰਦਰ ਸਿੰਘ ਜੂਨੀਅਰ ਸਹਾਇਕ ਦਫ਼ਤਰ ਡਿਪਟੀ ਕਮਿਸ਼ਨਰ ਦੀ ਡਿਊਟੀ ਲਗਾਈ ਗਈ ਹੈ | ਜ਼ਿਲ੍ਹਾ ਵਾਸੀ ਕਿਸੇ ਕਿਸਮ ਦੀ ਸੂਚਨਾ ਦੇਣ ਜਾਂ ਜਾਣਕਾਰੀ ਲਈ ਇਸ ਨੰਬਰ 'ਤੇ ਕਾਲ ਕਰ ਸਕਦੇ ਹਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।