14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼ਮਿੰਦਰ ਸਿੰਘ ਵੰਗਲ ਦੇ ਪਰਿਵਾਰ ਨਾਲ ਪਾਰਟੀ ਡਟ ਕੇ ਖੜ੍ਹੀ ਹੈ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 23-10-2025
• ਪਰਿਵਾਰ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਲੋਕਾਂ ਵਲੋਂ ਪਾਰਟੀ ਦੇ ਸੂਬਾਈ ਡੈਲੀਗੇਟ ਸ਼ਮਿੰਦਰ ਸਿੰਘ ਪਿੰਡ ਵੰਗਲ ਦੇ ਪਰਿਵਾਰ ਨਾਲ ਕੀਤੀ ਕੁੱਟਮਾਰ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ | ਜਿੱਥੇ ਉਨ੍ਹਾਂ ਪੀੜਤ ਪਰਿਵਾਰ ਨਾਲ ਪੂਰੀ ਤਰ੍ਹਾਂ ਡਟਣ ਦੀ ਗੱਲ ਕੀਤੀ, ਉੱਥੇ ਹੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਦੀ ਜਲਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ | ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ. ਤੋਂ ਮੰਗ ਕੀਤੀ ਕਿ ਪਿੰਡ ਵੰਗਲ ਦੇ ਖੇਤ ਵਿਚ ਜਾ ਕੇ ਸ਼ਮਿੰਦਰ ਸਿੰਘ ਦੇ ਪਰਿਵਾਰ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਗਿ੍ਫ਼ਤਾਰ ਕਰਕੇ ਇਨਸਾਫ਼ ਨੂੰ ਯਕੀਨੀ ਬਣਾਇਆ ਜਾਵੇ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਾਰਟੀ ਦੇ ਸੂਬਾਈ ਡੈਲੀਗੇਟ ਸ਼ਮਿੰਦਰ ਸਿੰਘ ਦੇ ਪਰਿਵਾਰ ਦੀ ਆਪਣੀ ਜ਼ਮੀਨ ਜਿਸ ਦੀ ਰਜਿਸਟਰੀ ਤੇ ਗਿਰਦਾਵਰੀ ਪਰਿਵਾਰ ਦੇ ਨਾਂਅ ਹੈ, ਕੁਝ ਲੋਕਾਂ ਵਲੋਂ ਉਸ ਜ਼ਮੀਨ ਉੱਪਰ ਫ਼ਸਲ ਨੂੰ ਜ਼ਬਰਦਸਤੀ ਵੱਢਣ ਦੀ ਕੋਸ਼ਿਸ਼ ਕੀਤੀ ਗਈ | ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਤਾਂ ਪਰਿਵਾਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ | ਇੱਥੋਂ ਤੱਕ ਕਿ ਬਜ਼ੁਰਗ ਅੰਮਿ੍ਤਧਾਰੀ ਮਾਤਾ ਨਾਲ ਵੀ ਕੁੱਟਮਾਰ ਕੀਤੀ ਗਈ ਅਤੇ ਸ਼ਮਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਵਾਸੀ ਪਿੰਡ ਵੰਗਲ ਆਪਣੇ ਨਾਲ ਹੋਈ ਕੁੱਟਮਾਰ ਨਾ ਸਹਿਣ ਦੇ ਚੱਲਦੇ ਕੁਝ ਦਿਨਾਂ ਬਾਅਦ ਅਕਾਲ ਚਲਾਣਾ ਕਰ ਗਏ | ਪਰਿਵਾਰ ਵਲੋਂ ਇਨਸਾਫ਼ ਲਈ ਲਗਾਏ ਗਏ ਧਰਨੇ ਤੋਂ ਬਾਅਦ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਤਾਂ ਦਰਜ ਕਰ ਲਿਆ ਗਿਆ, ਪਰ ਕਿਸੇ ਵੀ ਵਿਅਕਤੀ ਦੀ ਹੁਣ ਤੱਕ ਗਿ੍ਫ਼ਤਾਰੀ ਨਹੀਂ ਹੋ ਸਕੀ | ਗਿਆਨੀ ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਦੋਸ਼ੀ ਵਿਅਕਤੀਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਪੀੜਤ ਪਰਿਵਾਰ ਦੀ ਜਾਨ-ਮਾਲ ਦੀ ਹਿਫ਼ਾਜ਼ਤ ਯਕੀਨੀ ਬਣਾਈ ਜਾਵੇ |
ਪਿਛਲੀ ਖ਼ਬਰ ਪਿੰਡ ਔਲਖ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਸਿਹਤ ਵਿਭਾਗ ਨੇ ਅਣਅਧਿਕਾਰਤ ਮਠਿਆਈਆਂ ਬਣਾਉਣ ਦੀ ਸ਼ਿਕਾਇਤ ਮਗਰੋਂ ਕੀਤੀ ਚੈਕਿੰਗ • ਬਣੇ ਮਾਲ ਨੂੰ ਕੀਤਾ ਸੀਲ, ਪੰਜ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।