14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਅਜੀਤ ਡੈਸਕ 23-10-2025
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਵਿਸ਼ਵਕਰਮਾ ਦਿਵਸ ਇਲਾਕੇ ਭਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਹਾੜੇ 'ਤੇ ਵਰਕਸ਼ਾਪਾਂ 'ਚ ਸੰਦਾਂ ਦੀ ਪੂਜਾ ਕੀਤੀ ਗਈ ਅਤੇ ਕਿਰਤ ਦੇ ਦੇਵਤੇ ਬਾਬਾ ਵਿਸ਼ਵਕਰਮਾ ਨੂੰ ਯਾਦ ਕੀਤਾ ਗਿਆ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਇਲਾਵਾ ਪਿੰਡਾਂ ਵਿਚ ਵੀ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬ ਰੋਡਵੇਜ਼ ਅਦਾਰੇ ਤੋਂ ਇਲਾਵਾ ਵੱਖ-ਵੱਖ ਵਰਕਸ਼ਾਪਾਂ ਵਿਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਵੀ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਉਪਰੰਤ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ |
ਪਿਛਲੀ ਖ਼ਬਰ ਮੰਡੀ ਬਰੀਵਾਲਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਅਗਲੀ ਖ਼ਬਰ ਆਜ਼ਾਦੀ ਘੁਲਾਟੀਏ ਦੇ ਪੋਤਰੇ ਦੀ ਹੋਈ ਮੌਤ ਦੇ ਮਾਮਲੇ 'ਚ ਇਨਸਾਫ਼ ਲਈ ਕੱਢਿਆ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।