14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਾਣੂੰਕੇ ਵਿਖੇ ਬਰਿੰਦਰ ਕੁਮਾਰ ਮਧੇਕੇ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ <br/>

ਅਜੀਤ ਡੈਸਕ 23-10-2025
ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਦਾਣਾ ਮੰਡੀ 'ਚ ਮਾਰਕੀਟ ਕਮੇਟੀ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵਲੋਂ ਸਰਕਾਰੀ ਅਧਿਕਾਰੀਆਂ ਨਾਲ ਪਿੰਡ ਮਾਣੂੰਕੇ ਦੀ ਦਾਣਾ ਮੰਡੀ ਦਾ ਦੌਰਾ ਕਰਦਿਆਂ ਸੁੱਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾ ਕੇ ਮੰਡੀ 'ਚ ਆ ਰਹੇ ਲਗਾਤਾਰ ਝੋਨੇ ਨੂੰ ਖ਼ਰੀਦਣ ਦਾ ਕੰਮ ਸ਼ੁਰੂ ਕਰਵਾਇਆ ਜਿਸ ਦੇ ਚੱਲਦਿਆਂ ਵੱਖ-ਵੱਖ ਏਜੰਸੀਆਂ ਵਲੋਂ ਸੁੱਕੇ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ | ਇਸ ਮੌਕੇ ਮਧੇਕੇ ਨੇ ਕਿਹਾ ਜੇਕਰ ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣਗੇ ਤਾਂ ਕਿਸਾਨਾਂ ਨੂੰ ਮੰਡੀਆਂ 'ਚ ਇਕ ਦਿਨ ਵੀ ਬੈਠਣ ਨਹੀਂ ਦਿੱਤਾ ਜਾਵੇਗਾ ਅਤੇ ਝੋਨੇ ਦੀ ਖ਼ਰੀਦ ਨਾਲ ਦੀ ਨਾਲ ਕੀਤੀ ਜਾਵੇਗੀ | ਇਸ ਮੌਕੇ ਅੰਮਿ੍ਤਪਾਲ ਸਿੰਘ ਦੀਨਾ ਜ਼ਿਲ੍ਹਾ ਮੀਡੀਆ ਸੈਕਟਰੀ, ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ ਮਾਣੂੰਕੇ, ਕਿਸਾਨ ਆਗੂ ਰਵਿੰਦਰ ਸਿੰਘ ਭੋਲਾ ਮਾਣੂੰਕੇ ਤੋਂ ਇਲਾਵਾ ਹਰਭਗਵਾਨ ਸਿੰਘ, ਅਮਰਜੀਤ ਸਿੰਘ, ਅਜਮੇਰ ਸਿੰਘ, ਸੋਹਣਾ ਸਿੰਘ, ਗੁਰਤੇਜ ਸਿੰਘ, ਜੋਰਾ ਸਿੰਘ, ਸੱਜਣ ਸਿੰਘ, ਰਣਜੀਤ ਸਿੰਘ ਆਦਿ ਪੰਚਾਇਤ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸੁਖਾਨੰਦ ਤੇ ਵਿੱਕੀ ਸਿੱਧੂ ਵਲੋਂ ਖੋਖਰ ਪਰਿਵਾਰ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਕਾਬਲ ਸਿੰਘ ਡੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।