ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਰਮੀ ਵੈਟਰਨਜ਼ ਵੈੱਲਫ਼ੇਅਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ ਰਿਟਾ. ਸੂਬੇਦਾਰ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ 'ਚ ਪ੍ਰਧਾਨ ਜਸਵਿੰਦਰ ਸਿੰਘ ਨੇ ਸਾਬਕਾ ਸੈਨਿਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਵਿਚਾਰ-ਚਰਚਾ ਕਰਨ ਤੋਂ ਇਲਾਵਾ ਸਮੂਹ ਸੈਨਿਕਾਂ ਤੇ ਮਹਿਮਾਨਾਂ ਨੂੰ ਜੀ ਆਇਆ ਆਖਿਆ | ਇਸ ਮੌਕੇ ਪ੍ਰਧਾਨਗੀ ਮੰਡਲ 'ਚ ਸ਼ਾਮਿਲ ਪ੍ਰਧਾਨ ਜਸਵਿੰਦਰ ਸਿੰਘ, ਇਕਬਾਲ ਸਿੰਘ ਮਧੀਰ, ਬਲਵਿੰਦਰ ਸਿੰਘ ਖਾਰਾ, ਗੁਰਮੀਤ ਸਿੰਘ ਤੇ ਜਸਵਿੰਦਰ ਸਿੰਘ ਕੋਟਲੀ ਸੰਘਰ ਰਿਟਾ. ਸੂਬੇਦਾਰ ਵਲੋਂ 70 ਸਾਲ ਤੋਂ ਵਡੇਰੀ ਉਮਰ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਸੈਨਿਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਪੁਰਾਣੇ ਸਮੇਂ ਤੋਂ ਯੂਨੀਅਨ ਨਾਲ ਜੁੜੇ ਸੀਨੀਅਰ ਸਾਬਕਾ ਸੈਨਿਕਾਂ ਨੂੰ ਵੀ ਸਨਮਾਨਿਤ ਕੀਤਾ | ਇਸ ਮੌਕੇ ਕਾਰਜ ਸਿੰਘ ਪਾਕਾਂ ਰਿਟਾ. ਸੂਬੇਦਾਰ, ਸਵਰਨ ਸਿੰਘ ਤਾਮਕੋਟ ਰਿਟਾ. ਕੈਪਟਨ, ਮੁਖ਼ਤਿਆਰ ਸਿੰਘ ਰਿਟਾ. ਕੈਪਟਨ, ਪਾਲ ਸਿੰਘ ਰਿਟਾ. ਹੌਲਦਾਰ, ਗੁਲਾਬ ਸਿੰਘ ਰਿਟਾ. ਹੌਲਦਾਰ ਤੇ ਨਛੱਤਰ ਸਿੰਘ ਖਾਰਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਹੋਰ ਸਮਾਜਿਕ ਸ਼ਖ਼ਸੀਅਤਾਂ ਰਣਜੀਤ ਸਿੰਘ ਭੁੱਟੀਵਾਲਾ, ਰਣਜੀਤ ਸਿੰਘ ਖ਼ਾਲਸਾ, ਮਨਜੀਤ ਸਿੰਘ ਸਿੱਧੂ ਤੇ ਸੁਖਦੀਪ ਸਿੰਘ ਕੋਟਲੀ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਭੁੱਟੀਵਾਲਾ ਨੇ ਕਿਹਾ ਕਿ ਆਰਮੀ ਵਿਚ ਸੇਵਾਵਾਂ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਕੇ ਸੇਵਾ ਮੁਕਤ ਹੋਏ ਅਧਿਕਾਰੀ ਤੇ ਕਰਮਚਾਰੀ ਦੇਸ਼ ਦਾ ਮਾਣ ਹਨ | ਇਸ ਮੌਕੇ ਸਟੇਜ ਦੀ ਕਾਰਵਾਈ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਦਿਆਲ ਸਿੰਘ ਰਿਟਾ. ਹੌਲਦਾਰ ਵਲੋਂ ਨਿਭਾਈ | ਅੰਤ 'ਚ ਪ੍ਰਧਾਨ ਜਸਵਿੰਦਰ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ |