ਪੰਜਗਰਾੲੀਂ ਕਲਾਂ, 8 ਦਸੰਬਰ (ਸੁਖਮੰਦਰ ਸਿੰਘ ਬਰਾੜ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਤਾਰੀਖ਼ ਨੇੜੇ ਆਉਂਦਿਆਂ ਹੀ ਪਿੰਡ 'ਚ ਉਮੀਦਵਾਰਾਂ ਵਲੋਂ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੇ ਤਹਿਤ ਹੀ ਸਰਾਵਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਮੈਂਗਲ ਸਿੰਘ ਬਰਾੜ ਢਿੱਲਵਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਨਗਰ 'ਚ ਵੱਖ-ਵੱਖ ਥਾਵਾਂ 'ਤੇ ਨੁੱਕੜਾਂ ਮੀਟਿੰਗਾਂ ਕਰਕੇ ਲੋਕਾਂ ਨੂੰ ਆਪਣੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਚੋਣ ਪ੍ਰਚਾਰ ਦੌਰਾਨ ਮੇਲਾ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਹੋਈ ਨੁੱਕੜ ਮੀਟਿੰਗ 'ਚ ਸੁਖਮੰਦਰ ਸਿੰਘ ਧਾਲੀਵਾਲ, ਮੱਖਣ ਸਿੰਘ ਧਾਲੀਵਾਲ, ਨਿਰਮਲ ਸਿੰਘ ਧਾਲੀਵਾਲ, ਸਿਕੰਦਰ ਸਿੰਘ ਧਾਲੀਵਾਲ ਤੇ ਦਰਸ਼ਨ ਸਿੰਘ ਧਾਲੀਵਾਲ ਵਲੋਂ ਜਿੱਥੇ ਮੈਂਗਲ ਸਿੰਘ ਬਰਾੜ ਨੂੰ ਚੋਣ ਫੰਡ ਦਿੱਤਾ, ਉੱਥੇ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਨਗਰ 'ਚੋਂ ਵੱਡੀ ਲੀਡ ਨਾਲ ਜਿੱਤ ਦਿਵਾਉਣ ਦਾ ਅਹਿਦ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਦੇ ਉਮੀਦਵਾਰ ਗੁਰਸੇਵਕ ਸਿੰਘ ਅਨੋਖ ਆਦਿ ਹਾਜ਼ਰ ਸਨ |