15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਅੰਮਿ੍ਤਾ ਵੜਿੰਗ ਤੇ ਹੋਰ ਕਾਂਗਰਸੀ ਆਗੂਆਂ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 09-12-2025
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਕਾਂਗਰਸ ਪਾਰਟੀ ਵਲੋਂ ਵੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਉਮੀਦਵਾਰ ਹਰਕੀਰਤ ਸਿੰਘ ਤਖ਼ਤਮਲਾਣਾ ਤੇ ਜ਼ੋਨ ਝਬੇਲਵਾਲੀ ਤੋਂ ਬਲਾਕ ਸੰਮਤੀ ਉਮੀਦਵਾਰ ਚੰਦ ਸਿੰਘ ਕੋਟਲੀ ਸੰਘਰ ਦੇ ਹੱਕ 'ਚ ਅੰਮਿ੍ਤਾ ਵੜਿੰਗ ਪਤਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਪਿੰਡ ਝਬੇਲਵਾਲੀ ਵਿਖੇ ਚੋਣ ਜਲਸੇ ਨੂੰ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ ਤੇ ਉਮੀਦਵਾਰ ਹਰਕੀਰਤ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ | ਅੰਮਿ੍ਤਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਲੋਕਾਂ ਵਿਚੋਂ ਆਪਣਾ ਆਧਾਰ ਗਵਾ ਚੁੱਕੀ ਹੈ | ਇਸ ਤੋਂ ਇਲਾਵਾ ਹੋਰ ਪਿੰਡਾਂ ਵਿਚ ਵੀ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ, ਜਸਵਿੰਦਰ ਸਿੰਘ ਰਿੰਕੂ ਭੁੱਲਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਬਲਾਕ ਸੰਮਤੀ ਉਮੀਦਵਾਰ ਗੁਰਵਿੰਦਰ ਕੌਰ ਸੰਧੂ ਨੇ ਨੁੱਕੜ ਮੀਟਿੰਗਾਂ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।