ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਪਿੰਡ ਬੂੜਾ ਗੁੱਜਰ ਇਕਾਈ ਦੀ ਚੋਣ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਸੁਖਮੰਦਰ ਸਿੰਘ ਨੂੰ ਪ੍ਰਧਾਨ, ਸੁਰਿੰਦਰਪਾਲ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ ਖ਼ਜ਼ਾਨਚੀ, ਧਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਫ਼ੌਜੀ ਪ੍ਰੈੱਸ ਸਕੱਤਰ, ਗੁਰਮੇਲ ਸਿੰਘ ਸਲਾਹਕਾਰ ਚੁਣੇ ਗਏ | ਇਸ ਤੋਂ ਇਲਾਵਾ ਸੁਖਵਿੰਦਰ ਸਿੰਘ, ਹਰਭਜਨ ਸਿੰਘ, ਰਾਜਦੀਪ ਸਿੰਘ, ਵਿਸਾਖਾ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਗੁਰਤੇਜ ਸਿੰਘ, ਜਸਵੀਰ ਸਿੰਘ ਤੇ ਚਾਨਣ ਸਿੰਘ ਨੂੰ ਮੈਂਬਰ ਚੁਣਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ ਤੇ ਜ਼ਿਲ੍ਹਾ ਆਗੂ ਦਵਿੰਦਰ ਸਿੰਘ ਲੁਬਾਣਿਆਂਵਾਲੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਬਿਜਲੀ ਸੋਧ ਬਿੱਲ 2025 ਲਿਆਂਦਾ ਗਿਆ | ਜੇਕਰ ਇਹ ਕਾਨੂੰਨ ਬਣ ਜਾਂਦਾ ਹੈ ਤਾਂ ਇਸ ਦਾ ਮਾਰੂ ਅਸਰ ਸਮੁੱਚੇ ਸਮਾਜ ਦੇ ਲੋਕਾਂ 'ਤੇ ਪਵੇਗਾ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਵਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਇਕੱਠੇ ਹੋ ਕੇ 3 ਕਾਨੂੰਨ ਰੱਦ ਕਰਵਾਉਣ ਵਾਂਗ ਵੱਡਾ ਅੰਦੋਲਨ ਖੜ੍ਹਾ ਕਰਨਾ ਪਵੇਗਾ | ਬਲਾਕ ਗੁਰਮੀਤ ਸਿੰਘ ਸੰਗਰਾਣਾ ਤੇ ਕਿਸਾਨ ਆਗੂ ਜਸਪਾਲ ਸਿੰਘ ਬੂੜਾ ਗੁੱਜਰ ਨੇ ਕਿਹਾ ਕਿ ਵੱਡੀਆਂ ਕੰਪਨੀਆਂ ਨੂੰ ਬੀਜਾਂ ਤੇ ਕੀਟਨਾਸ਼ਕਾਂ ਦੇ ਬਾਜ਼ਾਰ 'ਤੇ ਪੂਰੀ ਤਰ੍ਹਾਂ ਕਬਜ਼ਾ ਕਰਵਾਉਣ ਲਈ ਮੋਦੀ ਸਰਕਾਰ ਵਲੋਂ ਬੀਜ ਬਿੱਲ ਲਿਆਂਦਾ ਗਿਆ ਹੈ, ਜਿਸ ਨਾਲ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ | ਅੰਤ 'ਚ ਕਿਸਾਨ ਆਗੂਆਂ ਨੇ ਲੋਕਾਂ ਨੂੰ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਤੇ ਮਸਲੇ ਹੱਲ ਕਰਵਾਉਣ ਲਈ ਸਰਕਾਰਾਂ 'ਤੇ ਝਾਕ ਰੱਖਣ ਦੀ ਬਜਾਏ, ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ |