15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਕਰਵਾਏ

ਅਜੀਤ ਡੈਸਕ 09-12-2025
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਹਰਮਹਿੰਦਰ ਪਾਲ)-ਬਾਲ ਭਲਾਈ ਕੌਂਸਲ ਪੰਜਾਬ ਅਤੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਜ਼ਿਲ੍ਹਾ ਰੈੱਡ ਕਰਾਸ ਵਿਖੇ ਕਰਵਾਏ ਗਏ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਵਲੋਂ ਹਾਜ਼ਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਇਨ੍ਹਾਂ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ 2025 ਰਾਜ ਕੁਮਾਰ ਨੇ ਦਿੱਸਿਆ ਕਿ ਬਲਾਕ ਪੱਧਰ 'ਤੇ ਹੋਏ ਮੁਕਾਬਲਿਆਂ ਦੌਰਾਨ ਪਹਿਲੇ, ਦੂਜੇ ਤੇ ਤੀਜੇ ਨੰਬਰ 'ਤੇ ਆਉਣ ਵਾਲਿਆਂ ਵਿਦਿਆਰਥੀਆਂ ਵਲੋਂ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਭਾਗ ਲਿਆ ਗਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ਸਕਿੱਟ ਮੁਕਾਬਲੇ 'ਚ ਪਹਿਲਾ ਸਥਾਨ ਨਿਊ ਮਾਲਵਾ ਸ.ਸ. ਸਕੂਲ ਮੱਲਣ, ਦੂਜਾ ਸਥਾਨ ਪੀ.ਐੱਮ. ਸ੍ਰੀ ਸ.ਕੰ. ਸਕੂਲ ਮਲੋਟ ਤੇ ਤੀਜਾ ਸਥਾਨ ਸ.ਸ.ਸ. ਸਕੂਲ (ਕੰਨਿਆ) ਭਾਗਸਰ ਨੇ ਪ੍ਰਾਪਤ ਕੀਤਾ |
ਡੈਕਲਾਮੇਸ਼ਨ ਮੁਕਾਬਲਿਆਂ ਦੌਰਾਨ ਨਵਰੀਤ ਕੌਰ ਸ.ਸ. ਸਕੂਲ ਬੱਲਮਗੜ੍ਹ ਨੇ ਪਹਿਲਾ, ਅਰਸ਼ਦੀਪ ਕੌਰ ਸ.ਸ. ਸਕੂਲ ਕਿੱਲਿਆਂਵਾਲੀ ਨੇ ਦੂਜਾ ਤੇ ਤੀਜਾ ਸਥਾਨ ਨਵਰੀਤ ਕੌਰ ਸ.ਸ. ਸਕੂਲ ਗੁਲਾਬੇਵਾਲਾ ਨੇ ਪ੍ਰਾਪਤ ਕੀਤਾ | ਇਸ ਤਰ੍ਹਾਂ ਸ਼ਬਦ ਗਾਇਨ ਦੌਰਾਨ ਸ.ਸ. ਸਕੂਲ (ਕੰਨਿਆ) ਗਿੱਦੜਬਾਹਾ ਦੀ ਟੀਮ ਨੇ ਪਹਿਲਾ, ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਤੇ ਮਾਤਾ ਜਸਵੰਤ ਕੌਰ ਮੈਮੋ. ਬਾਦਲ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਰਵੀਨ ਕੁਮਾਰ ਸ਼ਰਮਾ ਸਹਾਇਕ ਨੋਡਲ ਅਫ਼ਸਰ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ 2025, ਦਵਿੰਦਰ ਸਿੰਘ, ਕਿਰਨ ਨਰੂਲਾ, ਸੁਪਿ੍ਆ, ਗਗਨਦੀਪ ਕੌਰ, ਗੁਰਨਾਮ ਸਿੰਘ, ਮੋਨਿਕਾ ਰਾਣੀ ਵਰਮਾ, ਅਤੁਲ ਕੁਮਾਰ, ਸ਼ਿਵ ਕੁਮਾਰ, ਓਮ ਪ੍ਰਕਾਸ਼, ਪ੍ਰੀਤਮ ਸਿੰਘ, ਰਿੰਕੀ, ਕੰਵਲਜੀਤ ਕੌਰ, ਜਸਵਿੰਦਰ ਕੌਰ ਆਦਿ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਤਪੱਸਵੀ ਸੰਤ ਬਾਬਾ ਕ੍ਰਿਸ਼ਨ ਦਾਸ ਜੀ ਦੀ ਬਰਸੀ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਕਰਾਟੇ ਮੁਕਾਬਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।