ਦੋਦਾ, 8 ਦਸੰਬਰ (ਰਵੀਪਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਮੌਕੇ ਦੋਦਾ ਪੁੱਜਣ 'ਤੇ ਪੰਚਾਇਤ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦੇ ਹੋਏ ਪੰਜ ਪਿਆਰਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਗੁਰਸੇਵਕ ਸਿੰਘ ਖ਼ਾਲਸਾ ਦੋਦਾ ਨੇ ਦੱਸਿਆ ਕਿ ਗੁਰਦੁਆਰਾ ਗੁਪਤਸਰ ਸਾਹਿਬ ਪਿੰਡ ਛੱਤਿਆਣਾ ਤੋਂ ਸੰਤ ਬਾਬਾ ਸਾਧੂ ਸਿੰਘ ਜੀ ਛਾਹੜ ਸੰਪ੍ਰਦਾਇ ਰਾੜਾ ਸਾਹਿਬ ਵਲੋਂ ਜਥੇਦਾਰ ਭਾਈ ਸੁਖਜੀਤ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਰਵਾਨਾ ਹੋਇਆ ਸੀ, ਜਿਸ ਦਾ ਦੋਦਾ ਪੁੱਜਣ 'ਤੇ ਪਿੰਡ ਵਾਸੀਆਂ ਤੇ ਪੰਚਾਇਤ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਨਾਨਕ ਪਾਤਿਸ਼ਾਹੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਸੰਦੀਪ ਸਿੰਘ ਸਭਰਾਂ ਤੇ ਸਮੂਹ ਮੁਹਤਬਰਾਂ ਵਲੋਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ | ਇਸ ਮੌਕੇ ਅਵਤਾਰ ਸਿੰਘ ਸੈਕਟਰੀ, ਜਰਨੈਲ ਸਿੰਘ ਮੈਂਬਰ, ਜਗਮੋਹਨ ਸਿੰਘ ਮੈਂਬਰ, ਵਿਜੇਪਾਲ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ, ਰੇਸ਼ਮ ਸਿੰਘ ਮੈਂਬਰ, ਜੈਬ ਸਿੰਘ ਕਾਉਣੀ, ਬਲਵਿੰਦਰ ਸਿੰਘ ਸਾਬਕਾ ਐੱਮ.ਡੀ., ਤੇਜਾ ਸਿੰਘ ਬਰਾੜ, ਬਾਹਲਾ ਸਿੰਘ ਧਾਲੀਵਾਲ, ਸੁਖਮਨੀ ਸੇਵਾ ਕਮੇਟੀ ਦੇ ਕੇਵਲ ਸਿੰਘ ਖ਼ਾਲਸਾ, ਬਲਜੀਤ ਸਿੰਘ ਮੈਂਬਰ, ਬਲਵਿੰਦਰ ਸਿੰਘ, ਲਾਲੀ ਸੇਵਾਦਾਰ ਆਦਿ ਸੰਗਤਾਂ ਹਾਜ਼ਰ ਸਨ |