ਮਲੋਟ, 8 ਦਸੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹੈੱਡ ਕੁਆਰਟਰ ਮਲੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 17 ਦਸੰਬਰ ਨੂੰ ਸਵੇਰੇ 11 ਵਜੇ ਪੈਨਸ਼ਨਰ ਦਿਵਸ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪੈਨਸ਼ਨਰਜ ਤੇ ਸਾਂਝਾ ਫ਼ਰੰਟ ਦੀਆਂ ਮੰਗਾਂ ਨਾ ਮੰਨਣ 'ਤੇ ਰੋਸ ਵੀ ਪ੍ਰਗਟ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਕਾਫ਼ੀ ਵਿਚਾਰ-ਵਟਾਂਦਰੇ ਤੋਂ ਬਾਅਦ 17 ਦਸੰਬਰ ਨੂੰ ਪੈਨਸ਼ਨਰ ਦਿਵਸ ਸ੍ਰੀ ਕਿ੍ਸ਼ਨਾ ਮੰਦਰ ਧਰਮਸ਼ਾਲਾ ਮੰਡੀ ਹਰਜੀ ਰਾਮ ਮਲੋਟ ਵਿਖੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਚੇਅਰਮੈਨ ਮਹਾਂਵੀਰ ਸ਼ਰਮਾ, ਬਾਬੂ ਰਾਮ ਤਿਨਾਂ ਸਕੱਤਰ, ਹਰਦੀਪ ਸਿੰਘ, ਜੋਗਿੰਦਰ ਸਿੰਘ, ਮੁਨਸ਼ੀ ਰਾਮ ਪਤੰਗਾ, ਗਮਦੂਰ ਸਿੰਘ ਗਿੱਦੜਬਾਹਾ, ਮਹਿੰਦਰ ਸਿੰਘ ਬਰਾੜ ਮਲੋਟ, ਇੰਦਰ ਸਿੰਘ ਰੋਡਵੇਜ਼, ਬੀਰੂ ਰਾਮ ਬਲਾਕ ਪ੍ਰਧਾਨ, ਇਕਬਾਲਜੀਤ ਸਿੰਘ ਖਾਨੇ ਕੀ ਢਾਬ ਤੇ ਹੋਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਮੈਡੀਕਲ ਭੱਤਾ 2000 ਰੁਪਏ ਕਰਨ, ਪੰਜਾਬ ਸਰਕਾਰ ਵਲੋਂ 7ਵਾਂ ਤਨਖ਼ਾਹ ਕਮਿਸ਼ਨ ਬਿਠਾਉਣ ਦੇ ਨਾਲ-ਨਾਲ ਮੈਡੀਕਲ ਕੈਸ਼ਲੈਸ ਸਹੂਲਤ ਸੋਧ ਕੇ ਦੇਣ ਸੰਬੰਧੀ ਵੀ ਮੰਗ ਕੀਤੀ ਗਈ |