15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 09-12-2025
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਸ਼ਾਮ ਲਾਲ ਗੋਇਲ, ਸੇਵਾ ਮੁਕਤ ਪਿ੍ੰਸੀਪਲ ਜਸਵੰਤ ਸਿੰਘ ਬਰਾੜ ਤੇ ਸੇਵਾ ਮੁਕਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਦੇਵ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਮੈਂਬਰ ਗਿਆਨ ਚੰਦ ਅਗਰਵਾਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਤੇ 2 ਮਿੰਟ ਦਾ ਮੋਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਮਰਹੂਮ ਫ਼ਿਲਮ ਸਟਾਰ ਧਰਮਿੰਦਰ ਦਿਉਲ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ | ਪਿ੍ੰਸੀਪਲ ਜਸਵੰਤ ਸਿੰਘ ਬਰਾੜ ਨੇ ਸ਼ਹਿਰ 'ਚ ਟ੍ਰੈਫ਼ਿਕ ਦੀ ਸਮੱਸਿਆ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਤੇ ਸਮੱਸਿਆ ਦੇ ਹੱਲ ਵਾਸਤੇ ਕੁਝ ਸੁਝਾਅ ਵੀ ਦਿੱਤੇ | ਗੁਰਚਰਨ ਸਿੰਘ ਸੇਵਾ ਮੁਕਤ ਲੈਕਚਰਾਰ ਨੇ ਸ਼ਹਿਰ 'ਚ ਲਾਵਾਰਸ ਕੁੱਤਿਆਂ ਦੀ ਸਮੱਸਿਆ ਵੱਲ ਧਿਆਨ ਦਿਵਾਇਆ | ਗੋਬਿੰਦ ਸਿੰਘ ਦਾਬੜਾ ਨੇ ਸ਼ਹਿਰ ਦੇ ਕਈ ਅਹਿਮ ਮਸਲਿਆਂ ਬਾਰੇ ਗੱਲਬਾਤ ਕੀਤੀ | ਬੂਟਾ ਰਾਮ ਕਮਰਾ ਤੇ ਸਰਬਜੀਤ ਸਿੰਘ ਦਰਦੀ ਨੇ ਆਪਣੇ ਵਿਚਾਰ ਪੇਸ਼ ਕੀਤੇ | ਚਰਚਿਤ ਮਸਲਿਆਂ ਬਾਰੇ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ | ਬਲਦੇਵ ਸਿੰਘ ਬੇਦੀ, ਹੀਰਾ ਲਾਲ, ਪ੍ਰੇਮ ਬੇਰੀ, ਭੰਵਰ ਲਾਲ ਅਤੇ ਹਰਦਰਸ਼ਨ ਨੈਬੀ ਨੇ ਗੀਤ ਪੇਸ਼ ਕੀਤੇ | ਮੈਂਬਰ ਗੋਬਿੰਦ ਸਿੰਘ ਦਾਬੜਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਗਈ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵੰਤ ਸਿੰਘ, ਅਮਰਜੀਤ ਸਿੰਘ ਉਪਲ, ਦਰਸ਼ਨ ਸਿੰਘ ਮੱਲਣ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਦਰਸ਼ਨ ਨੈਬੀ ਨੇ ਨਿਭਾਈ |੍ਰ
ਪਿਛਲੀ ਖ਼ਬਰ ਜੇਲ੍ਹ ਵਿਚੋਂ ਨਸ਼ੀਲੀਆਂ ਗੋਲੀਆਂ ਅਤੇ ਮੋਬਾਈਲ ਬਰਾਮਦ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।