20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਨੇਕ ਸਿੰਘ ਬਰਾੜ ਮਧੀਰ ਨਾਲ ਵਿਧਾਇਕ ਡਿੰਪੀ ਢਿੱਲੋਂ ਵਲੋਂ ਦੁੱਖ ਸਾਂਝਾ

ਅਜੀਤ ਡੈਸਕ 10-12-2025
ਦੋਦਾ, 9 ਦਸੰਬਰ (ਰਵੀਪਾਲ)-ਹਲਕਾ ਗਿੱਦੜਬਾਹਾ ਤੋਂ ਨੌਜਵਾਨ ਸਿਆਸੀ ਆਗੂ ਅਨੇਕ ਸਿੰਘ ਬਰਾੜ ਦੇ ਦਾਦੀ ਬਲਦੇਵ ਕੌਰ ਪਿਛਲੇ ਦਿਨੀਂ ਅਚਾਨਕ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਹਲਕਾ ਗਿੱਦੜਬਾਹਾ ਤੋਂ 'ਆਪ' ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗ੍ਰਹਿ ਵਿਖੇ ਪਹੁੰਚ ਕੇ ਅਨੇਕ ਸਿੰਘ ਬਰਾੜ ਨਾਲ ਦੁੱਖ ਸਾਂਝਾ ਕੀਤਾ | ਇਸ ਤੋਂ ਇਲਾਵਾ ਗੁਰਸੇਵਕ ਸਿੰਘ ਨੰਬਰਦਾਰ, ਲਖਵੀਰ ਸਿੰਘ, ਨਵਦੀਪ ਬਰਾੜ ਨਵੀ, ਗੋਬਿੰਦ ਨੰਬਰਦਾਰ, ਹਰਦੀਪ ਸਿੰਘ, ਕਰਨ ਬਰਾੜ, ਦਵਿੰਦਰ ਬਾਘਲਾ ਪੱਤਰਕਾਰ, ਲਖਵੀਰ ਸਿੰਘ ਬਿੱਟੂ ਪੱਤਰਕਾਰ ਕਲੱਬ ਪ੍ਰਧਾਨ, ਰਾਜਵਿੰਦਰ ਸਿੰਘ ਪੱਤਰਕਾਰ ਆਦਿ ਨੇ ਵੀ ਦੁੱਖ ਦਾ ਪ੍ਰ੍ਰਗਟਾਵਾ ਕੀਤਾ | ਬਲਦੇਵ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਮਧੀਰ ਵਿਖੇ 11 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਦੂਜੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।