ਵਿਦਿਆਰਥੀਆਂ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਐਵਾਰਡ ਨਾਲ ਸਨਮਾਨਿਤ ਕੀਤਾ
ਗਿੱਦੜਬਾਹਾ, 9 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਦਾ 40ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸ਼ਾਮਿਲ ਹੋਏ | ਇਸ ਮੌਕੇ ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰੀਆ (ਸੇਵਾ ਮੁਕਤ) ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਵ. ਪ੍ਰਕਾਸ਼ ਸਿੰਘ ਬਾਦਲ ਤੇ ਮਾਤਾ ਸੁਰਿੰਦਰ ਕੌਰ ਦਾ ਇਕ ਸੁਪਨਾ ਸੀ ਕਿ ਪੜ੍ਹਾਈ ਦੇ ਖੇਤਰ 'ਚ ਪੱਛੜੇ ਇਸ ਇਲਾਕੇ 'ਚ ਉੱਚ ਪੱਧਰੀ ਸਿੱਖਿਆ ਦਾ ਅਦਾਰਾ ਖੋਲਿ੍ਹਆ ਜਾਵੇ ਤਾਂ ਕਿ ਇਸ ਇਲਾਕੇ ਦੇ ਬੱਚਿਆਂ ਨੂੰ ਕਿਤੇ ਦੂਰ ਜਾਣ ਦੀ ਲੋੜ ਨਾ ਪਵੇ | ਅਜੋਕੇ ਸਮੇਂ ਅਨੁਸਾਰ ਉੱਚ ਪੱਧਰੀ ਪੜ੍ਹਾਈ ਦੇ ਵੱਖ-ਵੱਖ ਅਦਾਰਿਆਂ ਤੋਂ ਇਲਾਵਾ ਖੇਡਾਂ ਦੇ ਅੰਤਰਰਾਸ਼ਟਰੀ ਪੱਧਰ ਦੇ ਗਰਾਊਾਡ ਬਣਾਏ ਗਏ ਹਨ | ਅਨੇਕਾਂ ਬੱਚੇ ਇਥੇ ਪੜ੍ਹਾਈ ਕਰਕੇ ਉਚ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਤੋਂ ਇਲਾਵਾ ਖੇਡਾਂ 'ਚ ਅੰਤਰਰਾਸ਼ਟਰੀ ਪੱਧਰ 'ਤੇ ਬੱਚੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਇਥੇ ਹੀ ਬੱਸ ਨਹੀਂ, ਸੱਭਿਆਚਾਰਕ ਗਤੀਵਿਧੀਆਂ 'ਚ ਵੀ ਬੱਚੇ ਮੱਲ੍ਹਾਂ ਮਾਰ ਰਹੇ ਹਨ | ਅੱਜ ਇਹ ਅਦਾਰਾ ਦੇਸ਼ ਭਰ ਵਿਚ ਆਪਣੀ ਪਛਾਣ ਬਣਾ ਚੁੱਕਿਆ ਹੈ | ਸ. ਬਾਦਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਇਨਡੋਰ ਸਟੇਡੀਅਮ, ਬੱਚਿਆਂ ਦੇ ਰਹਿਣ ਲਈ ਹੋਸਟਲ ਤੇ ਤੀਰਅੰਦਾਜ਼ੀ ਦਾ ਇਨਡੋਰ ਸਟੇਡੀਅਮ ਬਣ ਕੇ ਤਿਅਰ ਹੋ ਗਿਆ ਹੈ | ਸ. ਬਾਦਲ ਨੇ ਕਿਹਾ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ 'ਚ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਬੀਤੇ ਵਰ੍ਹੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਨਾਂਅ 'ਤੇ ਐਵਾਰਡ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ | ਇਸ ਦੀ ਸ਼ੁਰੂਆਤ ਕਰਦਿਆਂ ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਖੇਡਾਂ ਤੇ ਸਿੱਖਿਆ ਦੇ ਖੇਤਰ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਸਵਾ-ਸਵਾ ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਬੱਚਿਆਂ ਵਲੋਂ ਰੰਗਾਰੰਗ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਗੁਰਚਰਨ ਸਿੰਘ ਸਿੱਧੂ, ਪਿੰ੍ਰਸੀਪਲ ਡਾ. ਸੰਘਾ, ਜਥੇ. ਗੁਰਪਾਲ ਸਿੰਘ ਗੋਰਾ, ਵਕੀਲ ਗੁਰਮੀਤ ਸਿੰਘ ਮਾਨ, ਬੀਬੀ ਗੁਰਦਿਆਲ ਕੌਰ ਮੱਲਣ, ਪਿੰ੍ਰਸੀਪਲ ਗੁਰਿੰਦਰਪਾਲ ਕੌਰ, ਵਾਈਸ ਪਿੰ੍ਰਸੀਪਲ ਜਸਬੀਰ ਸਿੰਘ ਬਰਾੜ ਆਦਿ ਹਾਜ਼ਰ ਸਨ |
ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਦਾ 40ਵਾਂ ਸਥਾਪਨਾ ਦਿਵਸ ਮਨਾਇਆ
ਅਜੀਤ ਡੈਸਕ
10-12-2025