20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਰਿਆਣਾ ਤੇ ਰਾਜਸਥਾਨ ਦੀਆਂ ਹੱਦਾਂ 'ਤੇ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 10-12-2025
ਲੰਬੀ, 9 ਦਸੰਬਰ (ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਿਆਂ 'ਤੇ ਗ਼ੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਲਗਾਤਾਰ ਮੁਹਿੰਮ ਦੇ ਮੱਦੇਨਜ਼ਰ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਦੀ ਰਹਿਨੁਮਾਈ ਹੇਠ ਆਪ੍ਰੇਸ਼ਨ ਸੀਲ ਸਰਚ ਅਭਿਆਨ ਚਲਾਇਆ ਗਿਆ | ਇਸ ਕਾਰਵਾਈ ਦੌਰਾਨ ਜ਼ਿਲ੍ਹੇ ਦੀਆਂ ਹਰਿਆਣਾ ਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਵਿਸ਼ੇਸ਼ ਨਾਕਾਬੰਦੀਆਂ ਕਰਕੇ ਦੋਵੇਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਸਾਂਝੀ ਚੈਕਿੰਗ ਕੀਤੀ ਗਈ | ਇਸ ਕਾਰਵਾਈ ਦੌਰਾਨ ਡੀ.ਐੱਸ.ਪੀ. ਲੰਬੀ ਹਰਬੰਸ ਸਿੰਘ ਸਮੇਤ ਲਗਭਗ 100 ਪੁਲਿਸ ਅਧਿਕਾਰੀ ਤੇ ਸਟਾਫ਼ ਨੂੰ ਤਾਇਨਾਤ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਨਾਕੇਬੰਦੀ ਦਾ ਮੁੱਖ ਮਕਸਦ ਸਰਹੱਦਾਂ ਰਾਹੀਂ ਨਸ਼ਿਆਂ ਦੀ ਆਵਾਜਾਈ, ਗ਼ੈਰਕਾਨੂੰਨੀ ਸ਼ਰਾਬ ਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕ ਲਾਉਣਾ ਸੀ | ਡੀ.ਐੱਸ.ਪੀ. ਨੇ ਦੱਸਿਆ ਕਿ ਆਪ੍ਰੇਸ਼ਨ ਸੀਲ ਦੌਰਾਨ ਸਰਹੱਦਾਂ ਤੋਂ ਆਉਣ-ਜਾਣ ਵਾਲੇ ਸਾਰੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ | ਜਾਣਕਾਰੀ ਅਨੁਸਾਰ ਇਸ ਗ਼ੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਪੁਲਿਸ ਸਰਹੱਦੀ ਏਰੀਏ ਵਿਚ ਕੁੱਲ 7 ਨਾਕੇ ਲਗਾਏ ਗਏ ਸਨ | ਇਸ ਦੌਰਾਨ ਲਗਭਗ 200 ਦੇ ਕਰੀਬ ਚਾਰ ਪਹੀਆ ਵਾਹਨਾਂ ਤੇ ਦੋਪਹੀਆ ਵਾਹਨਾਂ ਦੀ ਵੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ, ਤਾਂ ਜੋ ਸ਼ੱਕੀ ਅਨਸਰਾਂ 'ਤੇ ਨਿਗਰਾਨੀ ਰੱਖੀ ਜਾ ਸਕੇ ਤੇ ਕਿਸੇ ਵੀ ਕਿਸਮ ਦੀ ਗ਼ੈਰਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ |
ਪਿਛਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਬਿਜਲੀ ਗਰਿੱਡ ਅੱਗੇ ਧਰਨਾ ਅਗਲੀ ਖ਼ਬਰ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਦਾ 40ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।