ਦੋਦਾ, 9 ਦਸੰਬਰ (ਰਵੀਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮੀਟਿੰਗ ਚੇਅਰਮੈਨ ਮੰਦਰ ਸਿੰਘ ਦੀ ਅਗਵਾਈ ਹੇਠ ਦੋਦਾ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ, ਜ਼ਿਲ੍ਹਾ ਚੇਅਰਮੈਨ ਜਗਸੀਰ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏੇ | ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਸਰਕਾਰ ਦੀ ਵਾਅਦਾਿਖ਼ਲਾਫ਼ੀ ਵਿਰੁੱਧ 21 ਦਸੰਬਰ ਨੂੰ ਕੋਟਕਪੂਰਾ ਵਿਖੇ ਰੈਲੀ 'ਚ ਪਹੰੁਚਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਬਜਾਜ ਗੈਸਟਰੋ ਹਸਪਤਾਲ ਬਠਿੰਡਾ ਸਰਜਨ ਡਾ. ਦੀਪਕ ਬਜਾਜ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਸਹਿਯੋਗ ਨਾਲ ਕੈਂਪ ਵੀ ਲਗਾਇਆ ਗਿਆ, ਜਿਸ 'ਚ ਮੁਫ਼ਤ ਜਾਂਚ ਤੇ ਇਲਾਜ ਕੀਤਾ ਗਿਆ | ਇਸ ਮੌਕੇ ਅੰਮਿ੍ਤਪਾਲ ਸਿੰਘ ਧੂਲਕੋਟ, ਨੈਬ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ |