20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਸ਼ਾਲ ਪਨਸੇਜਾ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਬੇਵਕਤ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 10-12-2025
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਆਗੂ ਤੇ ਸਮਾਜ ਸੇਵਕ ਵਿਸ਼ਾਲ ਪਨਸੇਜਾ ਸ਼ੈਲੀ (46) ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਅਚਾਨਕ ਮੌਤ 'ਤੇ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੇ ਬੇਵਕਤ ਸਦੀਂਵੀ ਵਿਛੋੜੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ, ਬਲਾਕ ਕਾਂਗਰਸ ਕਮੇਟੀ ਦੇ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੁਮਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਭਾਜਪਾ ਆਗੂ ਪੁਸ਼ਪਿੰਦਰ ਸਿੰਘ ਭੰਡਾਰੀ, ਨਗਰ ਕੌਂਸਲ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਹਰਪਾਲ ਸਿੰਘ ਬੇਦੀ, ਅਸ਼ੋਕ ਕੁਮਾਰ ਚੁੱਘ, ਸੁਰਿੰਦਰ ਖੇੜਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਵਿਜੇ ਸੱਚਦੇਵਾ ਸੰਚਾਲਕ ਮੁਕਤਸਰ ਗੈਸ ਏਜੰਸੀ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਸਤੀਸ਼ ਕਾਲਾ ਗਿਰਧਰ, ਸ਼ੇਖਰ ਕਾਲੜਾ, ਰਵੀ ਬਾਂਸਲ ਸਮੇਤ ਵੱਖ-ਵੱਖ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |
ਪਿਛਲੀ ਖ਼ਬਰ 'ਆਪ' ਸਰਕਾਰ 'ਚ ਵਿਕਾਸ ਕਾਰਜ ਹੋਏ ਠੱਪ, ਕਿਤੇ ਕੋਈ ਸੁਣਵਾਈ ਨਹੀਂ-ਬਲਕਰਨ ਬਾਲੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।