20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਸਰਕਾਰ 'ਚ ਵਿਕਾਸ ਕਾਰਜ ਹੋਏ ਠੱਪ, ਕਿਤੇ ਕੋਈ ਸੁਣਵਾਈ ਨਹੀਂ-ਬਲਕਰਨ ਬਾਲੀ

ਅਜੀਤ ਡੈਸਕ 10-12-2025
ਦੋਦਾ, 9 ਦਸੰਬਰ (ਰਵੀਪਾਲ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਲਕਰਨ ਸਿੰਘ ਬਾਲੀ ਸਾਬਕਾ ਸਰਪੰਚ ਪੁੱਤਰ ਜਥੇਦਾਰ ਗੁਰਪਿਆਰ ਸਿੰਘ ਮੱਲਣ ਵਲੋਂ ਪਿੰਡ ਮੱਲਣ ਵਿਖੇ ਦਾਦੂ ਮੁਹੱਲਾ ਮੱਲਣ ਸਮੇਤ ਪੂਰੇ ਪਿੰਡ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਨੂੰ ਵੋਟ ਪਾ ਕੇ ਮਜ਼ਬੂਤ ਕਰਨ ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਸਕਣ | ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ 'ਚ ਆਈ ਹੈ, ਉਦੋਂ ਤੋਂ ਵਿਕਾਸ ਕਾਰਜ ਠੱਪ ਹੋ ਗਏ | ਪਿੰਡਾਂ 'ਚ ਜ਼ਿਆਦਾਤਰ ਗ਼ਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਤੱਕ ਕੱਟ ਦਿੱਤੇ ਗਏ ਤੇ ਬਜ਼ੁਰਗ ਪੈਨਸ਼ਨ ਲਵਾਉਣ ਲਈ ਦਫ਼ਤਰਾਂ ਦੇ ਹਾੜੇ ਕੱਢ ਰਹੇ ਹਨ, ਪਰ 'ਆਪ' ਸਰਕਾਰ 'ਚ ਕਿਸੇ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ 'ਚ ਸਭ ਤੋਂ ਵੱਧ ਪਿੰਡਾਂ ਦਾ ਵਿਕਾਸ ਹੋਇਆ ਹੈ | ਇਸ ਮੌਕੇ ਦਵਿੰਦਰ ਸਿੰਘ ਸੋਢੀ, ਗੁਲਜਾਰ ਸਿੰਘ, ਬਲਵਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਪਾਲ ਸਿੰਘ, ਦਰਸ਼ਨ ਸਿੰਘ, ਜੱਗਾ ਮੱਲਣ, ਗੋਪੀ ਮੱਲਣ, ਸਤਵਿੰਦਰ ਸਿੰਘ ਬਰਾੜ, ਬੂਟਾ ਸਿੰਘ, ਨਿੰਦਰ ਸਿੰਘ, ਪਾਲੀ ਟੱਲੂ, ਛਿੰਦਰ ਮੈਂਬਰ, ਸਤਵਿੰਦਰ ਸਿੰਘ ਬਰਾੜ, ਬਲਵਿੰਦਰ ਸਿੰਘ ਬਰਾੜ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਜਗਪ੍ਰੀਤ ਸਿੰਘ, ਹਰਚੰਦ ਸਿੰਘ ਮੇਘਾ, ਗੇਜਾ ਸਿੰਘ, ਕੁਲਵਿੰਦਰ ਸਿੰਘ, ਰੇਸ਼ਮ ਸਿੰਘ, ਲਖਵੀਰ ਸਿੰਘ ਲੱਖਾ, ਜਥੇਦਾਰ ਗੁਲਜਾਰ ਸਿੰਘ, ਕਰਮ ਸਿੰਘ, ਜਸਕਰਨ ਸਿੰਘ, ਜਸਵਿੰਦਰ ਸਿੰਘ, ਜਗਦੇਵ ਸਿੰਘ, ਬੂਟਾ ਸਿੰਘ ਵੜਿੰਗ, ਗੁਰਮੇਲ ਸਿੰਘ, ਬਾਗ ਸਿੰਘ, ਬਲਵਿੰਦਰ ਸਿੰਘ, ਆਤਮਾ ਸਿੰਘ, ਗੁਰਭੇਜ ਸਿੰਘ, ਜਗਸੀਰ ਸਿੰਘ ਵੜਿੰਗ, ਰੇਸ਼ਮ ਸਿੰਘ ਵੜਿੰਗ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਈਕੋਨਿਕ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਮੁੱਖ ਮਹਿਮਾਨ ਵਜ... ਅਗਲੀ ਖ਼ਬਰ ਵਿਸ਼ਾਲ ਪਨਸੇਜਾ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਬੇਵਕਤ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।