20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਰਪ੍ਰੀਤ ਸਿੰਘ ਕੋਟਭਾਈ ਵਲੋਂ ਪਿੰਡ ਅਬੁੱਲਖੁਰਾਣਾ ਵਿਖੇ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਲੰਬੀ, 9 ਦਸੰਬਰ (ਮੇਵਾ ਸਿੰਘ)-ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਉਮੀਦਵਾਰ ਬੀਬੀ ਰਣਜੀਤ ਕੌਰ ਤੇ ਬਲਾਕ ਸੰਮਤੀ ਉਮੀਦਵਾਰ ਪੂਜਾ ਰਾਣੀ ਦੇ ਹੱਕ 'ਚ ਪਿੰਡ ਅਬੁੱਲਖੁਰਾਣਾ ਦੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਲੋਕਾਂ ਨੇ ਵੀ ਉਨ੍ਹਾਂ ਸਾਹਮਣੇ ਆਪਣੀਆਂ ਮੁਸ਼ਕਿਲਾਂ ਰੱਖੀਆਂ | ਸਾਬਕਾ ਵਿਧਾਇਕ ਨੇ ਕਿਹਾ ਕਿ ਲੋਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੌਜੂਦਾ ਪੰਜਾਬ ਸਰਕਾਰ ਦੇ ਰਾਜ ਵਿਚ ਨਸ਼ਿਆਂ ਦਾ ਪੂਰਾ ਬੋਲਬਾਲਾ ਹੈ ਤੇ ਨੌਜਵਾਨ ਨਸ਼ੇ ਵਿਚ ਗੁਲਤਾਨ ਹਨ | ਇਸ ਮੌਕੇ ਬਲਕੌਰ ਸਿੰਘ, ਜਸਕਰਨ ਸਿੰਘ, ਗੁਰਪਾਲ ਸਿੰਘ, ਲਖਵਿੰਦਰ ਸਿੰਘ, ਗੁਰਦਾਸ ਸਿੰਘ ਮਾਨ, ਪਾਲਾ ਸਿੰਘ, ਜੋਗਿੰਦਰ ਸਿੰਘ ਸਾਬਕਾ ਪੰਚ ਤੇ ਰਿੰਪਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਆਈਕੋਨਿਕ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਮੁੱਖ ਮਹਿਮਾਨ ਵਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।