20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਨਿਆਂਵਾਲੀ ਕਲਾਂ ਤੇ ਵੱਖ-ਵੱਖ ਜ਼ੋਨਾਂ ਦੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਪਿੰਡ ਜੱਸੇਆਣਾ, ਲੰਡੇਰੋਡੇ, ਕਾਨਿਆਂਵਾਲੀ, ਭੰਗੇਵਾਲਾ, ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਢਾਣੀ ਵੀਰ ਸਿੰਘ, ਜਗਤ ਸਿੰਘ ਵਾਲਾ, ਸ਼ਿਵਪੁਰ ਕੁੱਕਰੀਆਂ, ਢਾਣੀ ਗੋਪਾਲ ਸਿੰਘ, ਨੂਰਪੁਰ ਕਿ੍ਪਾਲਕੇ, ਮਾਂਗਟਕੇਰ, ਗੁਲਾਬੇਵਾਲਾ, ਖੱਪਿਆਂਵਾਲੀ, ਝੁੱਗੇ ਰਣਜੀਤਗੜ੍ਹ ਅਤੇ ਰਣਜੀਤਗੜ੍ਹ ਵਿਖੇ ਚੋਣ ਜਲਸੇ ਕੀਤੇ ਗਏ | ਇਨ੍ਹਾਂ ਚੋਣ ਜਲਸਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ ਅਤੇ ਪਿੰਡਾਂ ਦੇ ਵਿਕਾਸ ਕਾਰਜ ਬਿਲਕੁੱਲ ਠੱਪ ਪਏ ਹਨ | ਇਸ ਮੌਕੇ ਗੁਰਦੀਪ ਸਿੰਘ ਮੜ੍ਹਮੱਲੂ, ਜਗਤਾਰ ਸਿੰਘ ਪੱਪੀ ਬਰਾੜ, ਪੂਰਨ ਸਿੰਘ ਲੰਡੇਰੋਡੇ, ਬਲਜਿੰਦਰ ਸਿੰਘ ਬਿੰਦਰ ਗੋਨਿਆਣਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਘਰ-ਘਰ ਵੋਟਾਂ ਮੰਗੀਆਂ ਅਗਲੀ ਖ਼ਬਰ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਪਿੰਡ ਅਬੁੱਲਖੁਰਾਣਾ ਵਿਖੇ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।