ਰੁਪਾਣਾ, 9 ਦਸੰਬਰ (ਜਗਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰੁਪਾਣਾ ਤੋਂ ਉਮੀਦਵਾਰ ਸਾਬਕਾ ਸਰਪੰਚ ਮਨਜੀਤ ਸਿੰਘ ਤੇ ਜ਼ੋਨ ਫੂਲੇਵਾਲਾ ਬਲਾਕ ਸੰਮਤੀ ਉਮੀਦਵਾਰ ਵਿਕਰਮਜੀਤ ਸਿੰਘ ਵਿੱਕੀ ਬਰਾੜ ਨੇ ਆਪਣੇ ਪਾਰਟੀ ਵਰਕਰਾਂ ਨੂੰ ਲੈ ਕੇ ਆਪਣੀ ਪਾਰਟੀ ਦੇ ਹੱਥ ਮਜਬੂਤ ਕਰਨ ਲਈ ਪਿੰਡ ਚੱਕ ਦੂਹੇਵਾਲਾ ਵਿਖੇ ਘਰ-ਘਰ ਵੋਟਾਂ ਮੰਗੀਆਂ ਤੇ ਤੱਕੜੀ ਦੇ ਨਿਸ਼ਾਨ 'ਤੇ ਮੋਹਰਾਂ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ |