20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਨੀ ਫ਼ੱਤਣਵਾਲਾ ਵਲੋਂ ਗੁਲਾਬੇਵਾਲਾ ਜ਼ੋਨ ਤੋਂ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਗੁਲਾਬੇਵਾਲਾ ਜ਼ੋਨ ਦੇ ਬਲਾਕ ਸੰਮਤੀ ਉਮੀਦਵਾਰ ਹਰਬਲਾਸ ਸਿੰਘ ਜੱਸੇਆਣਾ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਪਿੰਡ ਗੁਲਾਬੇਵਾਲਾ ਵਿਖੇ ਪ੍ਰਚਾਰ ਕੀਤਾ ਗਿਆ ਤੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ | ਇਸ ਦੌਰਾਨ ਮੁਹਿੰਮ ਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ ਤੇ ਵਰਕਰਾਂ 'ਚ ਵੀ ਜੋਸ਼ ਵੇਖਣ ਨੂੰ ਮਿਲਿਆ | ਹਨੀ ਫ਼ੱਤਣਵਾਲਾ ਨੇ ਪ੍ਰਚਾਰ ਕਰਦਿਆਂ ਕਿਹਾ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਕੰਮਾਂ ਨੂੰ ਯਾਦ ਕਰਦੇ ਹਨ ਤੇ ਸ਼੍ਰੋਮਣੀ ਅਕਾਲੀ ਦਾ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਬੈਠੇ ਹਨ | ਉਨ੍ਹਾਂ ਪਿੰਡ ਵਾਸੀਆਂ ਨੂੰ ਹਰਬਿਲਾਸ ਸਿੰਘ ਦੇ ਹੱਕ 'ਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੋਟਰਾਂ ਨੂੰ ਅਪੀਲ ਕੀਤੀ | ਇਸ ਮੌਕੇ ਗੁਰਦੀਪ ਸਿੰਘ ਮੜ੍ਹਮੱਲੂ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ, ਦਿਲਬਾਗ ਸਿੰਘ ਸੇਖੋਂ, ਸ਼ਿਵਰਾਜ ਸਿੰਘ ਗੁਲਾਬੇਵਾਲਾ, ਸ਼ਹਿਬਾਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਕਸ਼ਮਣ ਦਾਸ ਬਾਂਸਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਘਰ-ਘਰ ਵੋਟਾਂ ਮੰਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।