ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਲਕਸ਼ਮਣ ਦਾਸ ਬਾਂਸਲ (ਭੋਲੀ ਬਰਤਨ ਵਾਲੇ) ਸਦੀਂਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਦੇਵ ਭੂਮੀ ਹਰਿਦੁਆਰ ਦੇ ਮਹਾਂ ਮੰਡਲੇਸ਼ਵਰ ਸਵਾਮੀ ਸ੍ਰੀ ਕਮਲਾਨੰਦ ਗਿਰੀ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ 'ਚ ਹਮਦਰਦੀ ਦਾ ਇਜ਼ਹਾਰ ਕੀਤਾ ਹੈ |