ਰੁਪਾਣਾ, 9 ਦਸੰਬਰ (ਜਗਜੀਤ ਸਿੰਘ)-14 ਦਸੰਬਰ ਨੂੰ ਸੂਬੇ ਭਰ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਤਰੀਕੇ ਨਾਲ ਜਿੱਤ ਹਾਸਿਲ ਕਰਨਗੇ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਬੋਹੜ ਸਿੰਘ ਬਰਾੜ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪਾਰਦਰਸ਼ੀ ਪ੍ਰਸ਼ਾਸਨ, ਸਾਫ਼-ਸੁਥਰੇ ਤਰੀਕੇ ਨਾਲ ਕੰਮ ਕਰਨ ਤੇ ਲੋਕਾਂ ਦੇ ਮੁੱਢਲੇ ਮਸਲਿਆਂ ਨੂੰ ਪਹਿਲ ਦੇਣ ਲਈ ਤਿਆਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ ਇਸ ਸਮੇ ਕਾਂਗਰਸ ਪਾਰਟੀ ਦੇ ਹੱਕ 'ਚ ਹਵਾ ਚੱਲ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ 'ਆਪ' ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ, ਅਜੇ ਤੱਕ ਪੰਚਾਇਤਾਂ ਨੂੰ ਇਕ ਵੀ ਗ੍ਰਾਂਟ ਨਹੀਂ ਦਿੱਤੀ ਗਈ ਤੇ ਨਾ ਹੀ ਪਿੰਡਾਂ ਵਿਚ ਕੋਈ ਵਿਕਾਸ ਦਾ ਕੰਮ ਹੋਇਆ ਹੈ |