ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਲਵਲੀ ਝਬੇਲਵਾਲੀ ਤੇ ਬਲਾਕ ਸੰਮਤੀ ਕੋਟਲੀ ਸੰਘਰ ਜ਼ੋਨ ਦੇ ਉਮੀਦਵਾਰ ਗੁਰਜੀਤ ਸਿੰਘ ਦੇ ਹੱਕ 'ਚ ਪਿੰਡ ਕੋਟਲੀ ਸੰਘਰ ਵਿਖੇ ਚੋਣ ਮੀਟਿੰਗ 'ਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਬੋਲਦਿਆਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਤੇ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਵੀ ਨਹੀਂ ਦਿੱਤਾ, ਜਦਕਿ ਗੁਆਂਢੀ ਰਾਜ ਹਰਿਆਣਾ 'ਚ 2100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਵੋਟ ਪਾ ਕੇ ਕਾਮਯਾਬ ਕੀਤਾ ਜਾਵੇ | ਇਸ ਮੌਕੇ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਕਟਾਰੀਆ, ਭਾਜਪਾ ਦੇ ਮੀਤ ਪ੍ਰਧਾਨ ਅਖਿਲ ਭਾਰਤੀ, ਭਾਈ ਰਸਬੀਰ ਸਿੰਘ, ਪੰਚ ਬਲਵਿੰਦਰ ਸਿੰਘ ਪਿੰਦਰ, ਸ਼ਮਿੰਦਰ ਸਿੰਘ ਸੇਖੋਂ, ਨਵੀਨ ਨਵੀ ਮੋਰਵਾਲ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |