ਮੰਡੀ ਲੱਖੇਵਾਲੀ, 9 ਦਸੰਬਰ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਲੱਖੇਵਾਲੀ ਜ਼ੋਨ 'ਚ ਪੈਂਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਪਿੰਡ ਲੱਖੇਵਾਲੀ ਵਿਖੇ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਸਾਰੇ ਉਮੀਦਵਾਰਾਂ ਦੀ ਚੋਣ ਲੋਕਾਂ 'ਚ ਇਮਾਨਦਾਰੀ ਤੇ ਸਮਰਪਨ ਭਾਵਨਾ ਨਾਲ ਸੇਵਾ ਕਰਨ ਵਾਲੇ ਆਮ ਲੋਕਾਂ 'ਚੋਂ ਕੀਤੀ ਗਈ ਹੈ, ਜਦੋਂ ਕਿ ਦੂਜੀਆਂ ਪਾਰਟੀਆਂ ਵਲੋਂ ਆਗੂਆਂ ਦੇ ਆਪਣੇ ਖਾਸਮਖ਼ਾਸ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪੋਲਿੰਗ ਬੂਥਾਂ 'ਤੇ ਪੁੱਜ ਕੇ 'ਆਪ' ਦੇ ਹੱਕ ਵਿਚ ਵੋਟਾਂ ਪਾਉਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ ਲੱਖੇਵਾਲੀ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪ੍ਰੋ. ਚਰਨਜੀਤ ਸਿੰਘ ਧਾਲੀਵਾਲ, ਬਲਾਕ ਸੰਮਤੀ ਉਮੀਦਵਾਰ ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਜਗਦੇਵ ਸਿੰਘ ਬਾਂਮ ਚੇਅਰਮੈਨ, ਜੱਜ ਸਿੰਘ ਬਲਾਕ ਸੰਮਤੀ ਉਮੀਦਵਾਰ ਸੰਮੇਵਾਲੀ ਜ਼ੋਨ, ਰਣਧੀਰ ਸਿੰਘ ਸਰਪੰਚ ਲੱਖੇਵਾਲੀ, ਇਕਬਾਲ ਸਿੰਘ ਬਰਾੜ ਲੱਖੇਵਾਲੀ, ਦਿਲਬਾਗ ਸਿੰਘ ਬਰਾੜ ਲੱਖੇਵਾਲੀ, ਲਾਭ ਸਿੰਘ ਭੁੱਲਰ, ਕੁਲਦੀਪ ਸਿੰਘ ਜਿਉਣਾ ਆਦਿ ਹਾਜ਼ਰ ਸਨ |